ਨਵੀਂ ਦਿੱਲੀ, 7 ਨਵੰਬਰ- ਦਿੱਲੀ ਪੁਲਿਸ ਦੇ ਸੂਤਰਾਂ ਅਨੁਸਾਰ ਹਰਿਆਣਾ ਦੇ ਸਭ ਤੋਂ ਵੱਧ ਲੋੜੀਂਦੇ ਗੈਂਗਸਟਰ 'ਹੈਰੀ ਬਾਕਸਰ' ਨੂੰ ਅਮਰੀਕਾ ਵਿਚ ਹਿਰਾਸਤ ਵਿਚ ਲੈ ਲਿਆ ਗਿਆ ਹੈ। ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਹੋਣ ਦੇ ਨਾਤੇ, ਉਹ ਕਥਿਤ ਤੌਰ 'ਤੇ ਅਮਰੀਕਾ ਤੋਂ ਹੀ ਬਿਸ਼ਨੋਈ ਗੈਂਗ ਨੂੰ ਚਲਾ ਰਿਹਾ ਸੀ। ਬਾਕਸਰ ਨੇ ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਦੀ ਰਿਹਾਇਸ਼ ਦੇ ਬਾਹਰ ਹੋਈ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ ਅਤੇ ਬਾਅਦ ਵਿਚ ਸੋਸ਼ਲ ਮੀਡੀਆ ਪੋਸਟਾਂ ਤੇ ਆਡੀਓ ਸੰਦੇਸ਼ਾਂ ਰਾਹੀਂ ਬਾਲੀਵੁੱਡ ਹਸਤੀਆਂ ਨੂੰ ਧਮਕੀਆਂ ਦਿੱਤੀਆਂ ਸਨ। ਉਸ ਦੇ ਖਿਲਾਫ਼ ਕਤਲ, ਧਮਕੀਆਂ ਦੇਣ ਅਤੇ ਫਿਰੌਤੀ ਮੰਗਣ ਸਮੇਤ ਕਈ ਮਾਮਲੇ ਦਰਜ ਹਨ।
ਤਾਜ਼ਾ ਖ਼ਬਰਾਂ
Free
ਅਮਰੀਕਾ ਪੁਲਿਸ ਹਿਰਾਸਤ ਵਿਚ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਹੈਰੀ ਬਾਕਸਰ - ਸੂਤਰ
ਨਵੀਂ ਦਿੱਲੀ, 7 ਨਵੰਬਰ- ਦਿੱਲੀ ਪੁਲਿਸ ਦੇ ਸੂਤਰਾਂ ਅਨੁਸਾਰ ਹਰਿਆਣਾ ਦੇ ਸਭ ਤੋਂ ਵੱਧ ਲੋੜੀਂਦੇ ਗੈਂਗਸਟਰ 'ਹੈਰੀ ਬਾਕਸਰ' ਨੂੰ ਅਮਰੀਕਾ ਵਿਚ ਹਿਰਾਸਤ ਵਿਚ ਲੈ ਲਿਆ ਗਿਆ ਹੈ। ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਹੋਣ ਦੇ ਨਾਤੇ, ਉਹ ਕਥਿਤ ਤੌਰ 'ਤੇ ਅਮਰੀਕਾ ਤੋਂ ਹੀ ਬਿਸ਼ਨੋਈ ਗੈਂਗ ਨੂੰ ਚਲਾ ਰਿਹਾ ਸੀ।
ਅਜੀਤ ਡੈਸਕ
07-11-2026