ਬੇਗੋਵਾਲ, (ਕਪੂਰਥਲਾ), 7 ਨਵੰਬਰ (ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 13 ਨਵੰਬਰ ਨੂੰ ਬੇਗੋਵਾਲ ਵਿਖੇ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਦੇ ਨਿਵਾਸ ਅਸਥਾਨ 'ਤੇ ਪਹੁੰਚਣਗੇ।
ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰਨ ਤੋਂ ਬਾਅਦ ਹੁਣ ਸੁਖਬੀਰ ਸਿੰਘ ਬਾਦਲ ਦਾ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚਣ ਦਾ ਪ੍ਰੋਗਰਾਮ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਮੁਲਾਕਾਤ ਨੂੰ ਲੈ ਕੇ ਇਲਾਕੇ ਦੇ ਸਿਆਸੀ ਹਲਕਿਆਂ ਵਿਚ ਕਈ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। 13 ਨਵੰਬਰ ਨੂੰ ਹੋਣ ਵਾਲੀ ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਵਿਚਕਾਰ ਕਿਹੜੇ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਹੁੰਦਾ ਹੈ, ਇਸ 'ਤੇ ਸਾਰਿਆਂ ਦੀ ਨਜ਼ਰ ਰਹੇਗੀ।