ਸੰਗਰੂਰ, 9 ਨਵੰਬਰ (ਧੀਰਜ ਪਸੋਰੀਆ) - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਮੂਹਰੇ ਕੰਪਿਊਟਰ ਅਧਿਆਪਕਾਂ ਦੇ ਧਰਨੇ ਵਿਚ ਪੁੱਜ ਕੇ 50 ਦਿਨਾਂ ਤੋਂ ਚੱਲ ਰਹੇ ਸੂਬਾ ਪੱਧਰੀ ਧਰਨੇ ਨੂੰ ਖ਼ਤਮ ਕਰਵਾ ਦਿੱਤਾ। ਜ਼ਿਕਰਯੋਗ ਹੈ ਕਿ ਦਿਵਾਲੀ ਮੌਕੇ ਪੰਜਾਬ ਸਰਕਾਰ ਵਲੋਂ ਕੰਪਿਊਟਰ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਸੂਬਾ ਸਰਕਾਰ ਨੇ 6507 ਕੰਪਿਊਟਰ ਅਧਿਆਪਕਾਂ ਦੇ ਮਹਿੰਗਾਈ ਭੱਤੇ ਵਿਚ 40% ਦਾ ਇਤਿਹਾਸਿਕ ਵਾਧਾ ਕੀਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹਰ ਵਰਗ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਵੱਧ ਹੈ। ਇਸ ਮੌਕੇ ਕੰਪਿਊਟਰ ਅਧਿਆਪਕ ਵੱਲੋਂ ਵਿੱਤ ਮੰਤਰੀ ਸ੍ਰੀ ਚੀਮਾ ਦਾ ਮੂੰਹ ਮਿੱਠਾ ਕਰਵਾਇਆ ਗਿਆ।
ਤਾਜ਼ਾ ਖ਼ਬਰਾਂ
Free
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੰਪਿਊਟਰ ਅਧਿਆਪਕਾਂ ਦਾ ਧਰਨਾ ਕਰਵਾਇਆ ਖ਼ਤਮ
ਸੰਗਰੂਰ, 9 ਨਵੰਬਰ (ਧੀਰਜ ਪਸੋਰੀਆ) - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਮੂਹਰੇ ਕੰਪਿਊਟਰ ਅਧਿਆਪਕਾਂ ਦੇ ਧਰਨੇ ਵਿਚ ਪੁੱਜ ਕੇ 50 ਦਿਨਾਂ ਤੋਂ ਚੱਲ...
ਅਜੀਤ ਡੈਸਕ
09-11-2026