08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-11-2026

ਗੁਰਦੁਆਰਾ ਬਾਬਾ ਵਿਸ਼ਵਕਰਮਾ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਬਾਬਾ ਵਿਸ਼ਵਕਰਮਾ ਦਿਵਸ

ਗੁਰੂ ਹਰਸਹਾਏ (ਫ਼ਿਰੋਜ਼ਪੁਰ), 9 ਨਵੰਬਰ (ਕਪਿਲ ਕੰਧਾਰੀ) - ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂ ਹਰ ਸਹਾਏ ਵਿਖੇ ਸ੍ਰੀ ਬਾਬਾ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਅਤੇ ਸ਼ੁੱਭ ਮੌਕੇ 'ਤੇ ਗੁਰਦੁਆਰਾ...

ਅਜੀਤ ਡੈਸਕ 09-11-2026

ਗੁਰੂ ਹਰਸਹਾਏ (ਫ਼ਿਰੋਜ਼ਪੁਰ), 9 ਨਵੰਬਰ (ਕਪਿਲ ਕੰਧਾਰੀ) - ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂ ਹਰ ਸਹਾਏ ਵਿਖੇ ਸ੍ਰੀ ਬਾਬਾ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਅਤੇ ਸ਼ੁੱਭ ਮੌਕੇ 'ਤੇ ਗੁਰਦੁਆਰਾ ਸਾਹਿਬ ਬਾਬਾ ਵਿਸ਼ਵਕਰਮਾ ਜੀ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਹੁਕਮ ਸਿੰਘ ਸਾਧੂ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਬਾਬਾ ਵਿਸ਼ਵਕਰਮਾ ਜੀ ਦੀ ਪ੍ਰਬੰਧਕ ਕਮੇਟੀ ਵਲੋਂ 7 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਭੋਗ ਅੱਜ ਪੂਰੀ ਸ਼ਰਧਾ ਅਤੇ ਮਰਿਆਦਾ ਅਨੁਸਾਰ ਪਾਏ ਗਏ। ਭੋਗ ਉਪਰੰਤ ਕੀਰਤਨੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਤੋਂ ਬਾਅਦ ਢਾਡੀ ਜਥੇਵਲੋਂ ਵਾਰਾਂ ਅਤੇ ਗੁਰੂ ਸਾਹਿਬਾਨ ਦੇ ਇਤਿਹਾਸ ਰਾਹੀਂ ਹਾਜ਼ਰ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ।ਇਸ ਮੌਕੇ ਇਲਾਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਪਹੁੰਚੀਆਂ ਅਤੇ ਨਤਮਸਤਕ ਹੋ ਕੇ ਬਾਬਾ ਵਿਸ਼ਵਕਰਮਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ, ਆਮ ਆਦਮੀ ਪਾਰਟੀ ਤੋਂ ਬੀ.ਸੀ. ਵਿੰਗ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦਰਸ਼ਨ ਸਿੰਘ ਬਰਾੜ ਮੋਠਾ ਵਾਲਾ ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਵੀ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਮੱਥਾ ਟੇਕਿਆ ਅਤੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।ਇਸ ਪਵਿੱਤਰ ਸਮਾਗਮ ਦੌਰਾਨ ਗੁਰੂ ਘਰ ਵਿਖੇ ਪਹੁੰਚੀਆਂ ਸੰਗਤਾਂ ਲਈ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਸਮੁੱਚਾ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਸੰਪੰਨ ਹੋਇਆ।

ਪਿਛਲੀ ਖ਼ਬਰ ਫੱਗੂਵਾਲਾ ਕੈਂਚੀਆਂ ਵਾਲੇ ਪੁਲ ’ਤੇ ਥਾਰ ਗੱਡੀ ਹਾਦਸਾਗ੍ਰਸਤ ਹੋਣ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਘਰ ਵਿਚ ਲੱਗੀ ਅੱਗ ਕਾਰਨ ਚੱਲਣ-ਫਿਰਨ ਵਿਚ ਅਸਮਰੱਥ ਵਿਅਕਤੀ ਦੀ ਮੌਤ