08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-11-2026

ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ 30 ਪਰਿਵਾਰ ਭਾਜਪਾ ਵਿਚ ਸ਼ਾਮਲ

ਚੋਗਾਵਾਂ/ ਅੰਮ੍ਰਿਤਸਰ, 9 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਸੈਦਪੁਰ ਕਲਾਂ ਵਿਖੇ ਭਾਰਤੀ ਜਨਤਾ ਪਾਰਟੀ ਦੀਆਂ....

ਅਜੀਤ ਡੈਸਕ 09-11-2026

ਚੋਗਾਵਾਂ/ ਅੰਮ੍ਰਿਤਸਰ, 9 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਸੈਦਪੁਰ ਕਲਾਂ ਵਿਖੇ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 30 ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਭਾਜਪਾ ਵਿਚ ਸ਼ਾਮਲ ਹੋ ਗਏ। ਇਸ ਸਬੰਧੀ ਪਿੰਡ ਸੈਦਪੁਰ ਕਲਾਂ ਦੇ ਪ੍ਰਧਾਨ ਅਮਰੀਕ ਸਿੰਘ ਦੇ ਗ੍ਰਹਿ ਵਿਖੇ ਭਾਜਪਾ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿਚ ਹਲਕਾ ਇੰਚਾਰਜ ਰਾਜਾਸਾਂਸੀ ਮੁਖਵਿੰਦਰ ਸਿੰਘ ਮਾਹਲ ਮੁੱਖ ਤੌਰ 'ਤੇ ਪਹੁੰਚੇ।

ਇਸ ਮੌਕੇ ਮਾਹਲ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਅਮਰੀਕ ਸਿੰਘ, ਇੰਦਰ ਸਿੰਘ, ਧਰਮਾ ਸਿੰਘ, ਮਹਿਲਾ ਸਿੰਘ, ਕਾਲਾ ਸਿੰਘ, ਕਾਲੂ ਸਿੰਘ, ਰਾਣਾ ਸਿੰਘ, ਸੁਖਪ੍ਰੀਤ ਸਿੰਘ, ਕੰਤਾ ਸਿੰਘ, ਬੱਬੂ ਸਿੰਘ,  ਨਿੱਕਾ ਸਿੰਘ, ਜੋਗਾ ਸਿੰਘ, ਜਸਵੰਤ ਸਿੰਘ, ਬਾਬਾ ਬੂਟਾ ਸਿੰਘ, ਜੋਗਾ ਸਿੰਘ, ਧਿਆਨ ਕੌਰ, ਰਾਵੀ ਕੌਰ ਬਲਵਿੰਦਰ ਕੌਰ, ਸੁਰਜੀਤ ਕੌਰ ਆਦਿ ਪਰਿਵਾਰਾਂ ਸਨਮਾਨਿਤ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਭਾਜਪਾ ਨੂੰ ਇਕ ਮਜ਼ਬੂਤ ਬਦਲ ਵਜੋਂ ਦੇਖ ਰਹੇ ਹਨ। ਸ਼ਾਮਲ ਹੋਣ ਵਾਲੇ ਹਰ ਵਰਕਰਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।ਇਸ ਮੌਕੇ ਸਿਆਸੀ ਸਕੱਤਰ ਜਸਬੀਰ ਸਿੰਘ ਗਿੱਲ, ਜ਼ਿਲ੍ਹਾ ਉਪ ਪ੍ਰਧਾਨ ਗੁਰਦੇਵ ਸਿੰਘ ਕੱਕੜ, ਸਰਕਲ ਬੱਚੀਵਿੰਡ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਰਾਣੀਆਂ, ਸਾਬਕਾ ਸਰਪੰਚ ਸੌੜੀਆਂ ਜਗਤਾਰ ਸਿੰਘ, ਪ੍ਰਧਾਨ ਸਿਤਾਰਾ ਮਸੀਹ ਅਤੇ ਕੁਲਦੀਪ ਸਿੰਘ ਸਾਰੰਗੜਾ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ 21 ਅਕਤੂਬਰ ਤੋਂ 7 ਨਵੰਬਰ ਤੱਕ ਪਰਾਲੀ ਸਾੜਨ ਦੇ 87 ਮਾਮਲੇ ਸੈਟੇਲਾਈਟ ਰਾਹੀਂ ਆਏ ਸਾਹਮਣੇ ਅਗਲੀ ਖ਼ਬਰ ਬਹਿਰਾਮ ਪੁਲਿਸ ਵਲੋਂ 13 ਕਿੱਲੋਂ 170 ਗ੍ਰਾਮ ਗਾਂਜੇ ਸਮੇਤ 2 ਵਿਅਕਤੀ ਕਾਬੂ, ਪਰਚਾ ਦਰਜ