ਦਸੂਹਾ (ਹੁਸ਼ਿਆਰਪੁਰ), 10 ਨਵੰਬਰ (ਕੌਸ਼ਲ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ 13 ਨਵੰਬਰ 2026, ਦਿਨ ਸ਼ੁੱਕਰਵਾਰ ਨੂੰ ਦਸੂਹਾ ਵਿਖੇ ਪਹੁੰਚ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਲੈ ਕੇ ਭਾਜਪਾ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਦੇ ਦਸੂਹਾ ਦੀ ਧਰਤੀ 'ਤੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਜਾਵੇਗਾ। ਇਸ ਸਵਾਗਤ ਸਮਾਗਮ ਦਾ ਆਯੋਜਨ ਸੁਸ਼ੀਲ ਕੁਮਾਰ ਸ਼ਰਮਾ (ਪਿੰਕੀ), ਭਾਰਤੀ ਜਨਤਾ ਪਾਰਟੀ, ਹਲਕਾ ਦਸੂਹਾ ਵਲੋਂ ਕੀਤਾ ਜਾ ਰਿਹਾ ਹੈ।
ਜਾਰੀ ਕੀਤੇ ਗਏ ਸੱਦਾ ਪੱਤਰ ਅਨੁਸਾਰ ਇਹ ਸਮਾਗਮ 13 ਨਵੰਬਰ ਨੂੰ ਸਵੇਰੇ 11 ਵਜੇ ਹਾਈਵੇਅ ਪਲਾਜ਼ਾ, ਦਸੂਹਾ ਵਿਖੇ ਹੋਵੇਗਾ। ਪ੍ਰਬੰਧਕਾਂ ਵਲੋਂ ਸਮੂਹ ਭਾਜਪਾ ਆਗੂਆਂ, ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਇਸ ਮੌਕੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ।
ਤਾਜ਼ਾ ਖ਼ਬਰਾਂ
Free
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ 13 ਨਵੰਬਰ ਨੂੰ ਪਹੁੰਚਣਗੇ ਦਸੂਹਾ
ਦਸੂਹਾ (ਹੁਸ਼ਿਆਰਪੁਰ), 10 ਨਵੰਬਰ (ਕੌਸ਼ਲ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ 13 ਨਵੰਬਰ 2026, ਦਿਨ ਸ਼ੁੱਕਰਵਾਰ ਨੂੰ ਦਸੂਹਾ ਵਿਖੇ ਪਹੁੰਚ ਰਹੇ ਹਨ। ਉਨ੍ਹਾਂ ਦੀ ਆਮ...
ਅਜੀਤ ਡੈਸਕ
10-11-2026