10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

11 ਨਵੰਬਰ ਦੀ ਅਮਲੋਹ ਰੈਲੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸ਼ਿਰਕਤ- ਵਿਧਾਇਕ ਗੈਰੀ ਬੜਿੰਗ

ਅਮਲੋਹ, (ਫਤਹਿਗੜ੍ਹ ਸਾਹਿਬ), 10 ਨਵੰਬਰ, (ਕੇਵਲ ਸਿੰਘ)- ਅਨਾਜ ਮੰਡੀ ਅਮਲੋਹ ਵਿਖੇ 11 ਨਵੰਬਰ ਨੂੰ ਆਮ ਆਦਮੀ ਪਾਰਟੀ ਵਲੋਂ ਕਰਵਾਈ ਜਾ ਰਹੀ ਰੈਲੀ ਦੇ ਪ੍ਰਬੰਧਾਂ ਦਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਰੈਲੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਰੈਲੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ,

ਅਜੀਤ ਡੈਸਕ 10-11-2026

ਅਮਲੋਹ, (ਫਤਹਿਗੜ੍ਹ ਸਾਹਿਬ), 10 ਨਵੰਬਰ, (ਕੇਵਲ ਸਿੰਘ)-  ਅਨਾਜ ਮੰਡੀ ਅਮਲੋਹ ਵਿਖੇ 11 ਨਵੰਬਰ ਨੂੰ ਆਮ ਆਦਮੀ ਪਾਰਟੀ ਵਲੋਂ ਕਰਵਾਈ ਜਾ ਰਹੀ ਰੈਲੀ ਦੇ ਪ੍ਰਬੰਧਾਂ ਦਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਰੈਲੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਰੈਲੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਜਿਸ ਨੂੰ ਦੇਖਦਿਆਂ ਵਿਸ਼ਾਲ ਪੰਡਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਪ੍ਰਸਿੱਧ ਗਾਇਕ ਰਣਜੀਤ ਬਾਵਾ ਵੀ ਆਪਣੇ ਗੀਤਾਂ ਨਾਲ ਰੌਣਕਾਂ ਲਾਉਣਗੇ। ਉਨ੍ਹਾਂ ਲੋਕਾਂ ਨੂੰ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ।

ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ, ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਇਕਬਾਲ ਸਿੰਘ ਰਾਏ, ਬਲਾਕ ਸੰਮਤੀ ਅਮਲੋਹ ਦੇ ਚੇਅਰਮੈਨ ਰਣਜੀਤ ਸਿੰਘ ਪਨਾਗ, ਆੜਤੀਆਂ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਸਾਬਕਾ ਚੇਅਰਮੈਨ ਸੁਖਵਿੰਦਰ ਕੌਰ ਗਹਿਲੋਤ, ਜਗਜੀਵਨ ਸਿੰਘ, ਨੌਜਵਾਨ ਆਗੂ ਤਰਨਦੀਪ ਬਦੇਸ਼ਾ ਆਦਿ ਮੌਜੂਦ ਸਨ।

ਪਿਛਲੀ ਖ਼ਬਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼ ਅਗਲੀ ਖ਼ਬਰ ਮਾਈਨਿੰਗ ਮਾਫੀਆ ਨਾਲ ਬਰਿੰਦਰ ਢਿੱਲੋਂ ਦੇ ਵੱਡੇ ਪੱਧਰ 'ਤੇ ਸੰਬੰਧ ਹਨ - ਵਿਧਾਇਕ ਦਿਨੇਸ਼ ਚੱਢਾ