ਅੰਮ੍ਰਿਤਸਰ, 10 ਨਵੰਬਰ- ਇਕ ਵੱਡੀ ਸਫ਼ਲਤਾ ਵਿਚ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਕ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਵਿਚ, ਕਈ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ।
ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਇਕ ਆਰਪੀਜੀ (22 ਨੈਟੋ), ਦੋ ਗੈਰ-ਕਾਨੂੰਨੀ ਪਿਸਤੌਲ, 106 ਜ਼ਿੰਦਾ ਕਾਰਤੂਸ, 7.904 ਕਿਲੋਗ੍ਰਾਮ ਹੈਰੋਇਨ, 5.152 ਕਿਲੋਗ੍ਰਾਮ ਅਫੀਮ, 2.344 ਕਿਲੋਗ੍ਰਾਮ ਆਈਸੀਈ (ਮੈਥਾਮਫੇਟਾਮਾਈਨ), ਇਕ ਡਰੋਨ, ਇਕ ਜੀ.ਪੀ.ਐਸ. ਟਰੈਕਰ ਅਤੇ ਪੰਜ ਮੋਬਾਈਲ ਫੋਨ ਬਰਾਮਦ ਕੀਤੇ ਹਨ।