10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਪਾਰੋਵਾਲ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਹੋਈ

ਫ਼ਤਿਹਗੜ੍ਹ ਚੂੜੀਆਂ, 10 ਨਵੰਬਰ (ਅਵਤਾਰ ਸਿੰਘ ਰੰਧਾਵਾ)- ਵਿਧਾਨ ਸਭਾ ਹਲਕਾ ਫ਼ਤਿਹਗੜ੍ਹ ਚੂੜੀਆਂ ਦੇ ਪਿੰਡ ਪਾਰੋਵਾਲ ਵਿਖੇ ਗੁਟਕਾ ਸਾਹਿਬ....

ਅਜੀਤ ਡੈਸਕ 10-11-2026

ਫ਼ਤਿਹਗੜ੍ਹ ਚੂੜੀਆਂ, 10 ਨਵੰਬਰ (ਅਵਤਾਰ ਸਿੰਘ ਰੰਧਾਵਾ)- ਵਿਧਾਨ ਸਭਾ ਹਲਕਾ ਫ਼ਤਿਹਗੜ੍ਹ ਚੂੜੀਆਂ ਦੇ ਪਿੰਡ ਪਾਰੋਵਾਲ ਵਿਖੇ ਗੁਟਕਾ ਸਾਹਿਬ ਜਲਾ ਕੇ ਬੇਅਦਬੀ ਕੀਤੇ ਜਾਣ ਦੀ ਖ਼ਬਰ ਹੈ। ਇੱਥੇ ਪਹੁੰਚੇ ਜ਼ਿੰਮੇਵਾਰ ਵਿਅਕਤੀਆਂ ਨੇ ਦੱਸਿਆ ਕਿ ਇਕ ਨਿਤਨੇਮ ਦੋ ਸੁਖਮਨੀ ਸਾਹਿਬ ਅਤੇ ਇਕ ਦੁੱਖ ਭੰਜਨੀ ਗੁਰਬਾਣੀ ਦੇ ਕੁੱਲ ਚਾਰ ਗੁਟਕਾ ਸਾਹਿਬ ਦੀ ਬੇਅਦਬੀ ਹੋਈ ਹੈ।

ਇਸ ਮੌਕੇ 'ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਅਤੇ ਹੋਰ ਜਥੇਬੰਦੀਆਂ ਪਹੁੰਚੀਆਂ ਜਿਨ੍ਹਾਂ ਨੇ ਗੁਟਕਾ ਸਾਹਿਬ ਅੱਧ ਜਲੀ ਹਾਲਤ ਵਿਚ ਕਬਜ਼ੇ ਵਿਚ ਲੈ ਲਏ ਹਨ। ਸੰਬੰਧਿਤ ਪੁਲਿਸ ਪ੍ਰਸ਼ਾਸਨ ਵਲੋਂ ਪਹੁੰਚ ਕੇ ਅਗਲੇਰੀ ਕਾਰਵਾਈ ਲਈ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ।

ਪਿਛਲੀ ਖ਼ਬਰ ਮੁਕਤਸਰ ਰੋਡ ’ਤੇ ਘਰ ਵਿਚ ਲੱਗੀ ਭਿਆਨਕ ਅੱਗ, ਪਰਿਵਾਰ ਦਾ ਸਾਰਾ ਘਰੇਲੂ ਸਮਾਨ ਸੜ ਕੇ ਸੁਆਹ ਅਗਲੀ ਖ਼ਬਰ ਜਸਕਰਨ ਸਿੰਘ ਰਿਆੜ ਮੁੜ ਬਣੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ