ਮਲੇਰਕੋਟਲਾ, 10 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਜਾਪਾਨ ਦੇ ਨਗੋਆ ਸ਼ਹਿਰ ਵਿਖੇ ਆਯੋਜਿਤ ਪੈਰਾ ਏਸ਼ੀਅਨ ਖੇਡਾਂ-2026 ਵਿਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼, ਪੰਜਾਬ ਅਤੇ ਜ਼ਿਲ੍ਹਾ ਮਲੇਰਕੋਟਲਾ ਦਾ ਨਾਂਅ ਕੌਮਾਂਤਰੀ ਪੱਧਰ 'ਤੇ ਰੌਸ਼ਨ ਕਰਨ ਵਾਲੇ ਹੋਣਹਾਰ ਪੈਰਾ ਖਿਡਾਰੀ ਮੁਹੰਮਦ ਯਾਸਰ ਨੂੰ ਅੱਜ ਜ਼ਿਲ੍ਹਾ ਪੁਲਿਸ ਮੁਖੀ ਐੱਸ.ਐੱਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੀ ਮੁਹੰਮਦ ਯਾਸਰ ਦੀ ਹੌਸਲਾ ਅਫਜਾਈ ਕੀਤੀ ਜਾ ਚੁੱਕੀ ਹੈ।