ਚੋਗਾਵਾਂ/ ਅੰਮ੍ਰਿਤਸਰ, 10 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਹਲਕਾ ਇੰਚਾਰਜ ਸੋਨੀਆ ਮਾਨ ਨੇ ਅੱਜ ਇਤਿਹਾਸਕ ਗੁਰਦੁਆਰਾ ਗੁਰੂਸਰ ਮਾਦੋਕੇ ਬਰਾੜ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿਚ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਕਾਰ ਸੇਵਾ ਵਾਲੇ ਸੰਤ ਬਾਬਾ ਸਤਨਾਮ ਸਿੰਘ ਜੀ (ਗੁਰੂ ਕਾ ਬਾਗ ਵਾਲੇ) ਪਾਸੋਂ ਅਸੀਸਾਂ ਪ੍ਰਾਪਤ ਕੀਤੀਆਂ। ਬਾਬਾ ਸਤਨਾਮ ਸਿੰਘ ਵਲੋਂ ਗੁਰਦੁਆਰਾ ਸਾਹਿਬ ਲਈ ਨਵੇਂ ਬਿਜਲੀ ਟ੍ਰਾਂਸਫਾਰਮਰ ਦੀ ਮੰਗ ਰੱਖਣ 'ਤੇ ਸੋਨੀਆ ਮਾਨ ਨੇ ਤੁਰੰਤ ਕਾਰਵਾਈ ਕਰਦਿਆਂ ਸਰਕਾਰੀ ਅਧਿਕਾਰੀਆਂ ਨੂੰ ਬਿਨਾਂ ਦੇਰੀ ਨਵਾਂ ਟ੍ਰਾਂਸਫਾਰਮਰ ਲਗਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ।
ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਧਾਰਮਿਕ ਅਸਥਾਨਾਂ 'ਤੇ ਸਹੂਲਤਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਬਲਾਕ ਪ੍ਰਧਾਨ ਸੁਖਚੈਨ ਸਿੰਘ ਬਰਾੜ, ਸੇਵਾਦਾਰ ਬਾਬਾ ਰਤਨ ਸਿੰਘ, ਕੁਲਵੰਤ ਸਿੰਘ, ਦਲਵਿੰਦਰ ਸਿੰਘ, ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਗੁਰਜੀਤ ਸਿੰਘ ਠੱਠਾ ਅਤੇ ਸੋਸ਼ਲ ਮੀਡੀਆ ਹਲਕਾ ਕੋਆਰਡੀਨੇਟਰ ਅਮਿਤੋਜ ਸਿੰਘ ਆਦਿ ਹਾਜ਼ਰ ਸਨ।