10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਕਾਂਗਰਸ ਤੇ ਅਕਾਲੀ ਦਲ ਬਾਦਲ ਨੂੰ ਛੱਡ ਕੇ ਪੰਜਾਬ ਅਤੇ ਪੰਥਕ ਮੁੱਦਿਆਂ ਉਪਰ ਕਿਸੇ ਨਾਲ ਵੀ ਗਠਜੋੜ ਲਈ ਤਿਆਰ- ਗਿਆਨੀ ਹਰਪ੍ਰੀਤ ਸਿੰਘ

ਲੁਧਿਆਣਾ, 10 ਨਵੰਬਰ (ਰੂਪੇਸ਼ ਕੁਮਾਰ, ਅਮਰਜੀਤ ਸਿੰਘ ਮੰਗਲੀ, ਹਨੀ ਚਾਠਲੀ)- ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਵਾਪਸੀ ਕਰਨ ਅਤੇ...

ਅਜੀਤ ਡੈਸਕ 10-11-2026

ਲੁਧਿਆਣਾ, 10 ਨਵੰਬਰ (ਰੂਪੇਸ਼ ਕੁਮਾਰ, ਅਮਰਜੀਤ ਸਿੰਘ ਮੰਗਲੀ, ਹਨੀ ਚਾਠਲੀ)- ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਵਾਪਸੀ ਕਰਨ ਅਤੇ ਬੀਬੀ ਜਗੀਰ ਕੌਰ ਦੀਆਂ ਵੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦੀਆਂ ਅਟਕਲਾਂ ਵਿਚਾਲੇ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਲੁਧਿਆਣਾ ਦੇ ਸਾਹਨੇਵਾਲ ਸਥਿਤ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਵਿਖੇ ਪਾਰਟੀ ਦੀ ਮੀਟਿੰਗ ਤੋਂ ਬਾਅਦ ਇਕ ਪ੍ਰੈਸ ਕਾਨਫਰੰਸ ਤੋਂ ਸੰਬੋਧਨ ਕਰਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਜਾਣ ਨਾਲ ਪਾਰਟੀ ਦੀ ਦੋਸ਼ ਮੁਕਤੀ ਹੋਈ ਹੈ। ਉੱਥੇ ਹੀ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਨ੍ਹਾਂ ਨੇ ਸਪਸ਼ਟ ਕੀਤਾ ਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ (ਬ) ਨੂੰ ਛੱਡ ਕੇ ਉਹ ਕਿਸੇ ਵੀ ਅਜਿਹੀ ਪਾਰਟੀ ਨਾਲ ਗਠਜੋੜ ਕਰਨ ਲਈ ਤਿਆਰ ਹਨ, ਜਿਹੜੀ ਪੰਜਾਬ ਅਤੇ ਪੰਥ ਦੇ ਮੁੱਦਿਆਂ ਤੇ ਉਨ੍ਹਾਂ ਨਾਲ ਸਹਿਮਤ ਹੈ। 

ਗਿਆਨੀ ਹਰਪ੍ਰੀਤ ਸਿੰਘ ਨੇ ਸਪਸ਼ਟ ਕੀਤਾ ਕਿ ਜੇਕਰ ਭਾਜਪਾ ਅਕਾਲੀ ਦਲ ਬਾਦਲ ਨਾਲ ਸਮਝੌਤਾ ਕਰਦੀ ਹੈ ਤਾਂ ਉਸ ਨਾਲ ਗਠਜੋੜ ਨਹੀਂ ਹੋਵੇਗਾ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਬੀਤੇ ਸਮੇਂ ਦੌਰਾਨ ਭਾਜਪਾ ਨਾਲ ਸੂਬੇ ਦੇ ਹਿੱਤ ਨਾਲ ਜੁੜੇ ਮੁੱਦਿਆਂ ਤੇ ਚਰਚਾ ਹੋਈ ਸੀ, ਲੇਕਿਨ ਸਿਆਸੀ ਗੱਲਬਾਤ ਨਹੀਂ ਹੋਈ। ਹਾਲਾਂਕਿ ਪਾਰਟੀ ਵਲੋਂ ਹੋਰ ਸਿਆਸੀ ਧਿਰਾਂ ਨਾਲ ਗੱਲਬਾਤ ਕਰਨ ਲਈ ਇਕ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਸਬੰਧੀ ਨਾਂਅ ਦਾ ਐਲਾਨ ਜਲਦ ਕੀਤਾ ਜਾਵੇਗਾ।

ਗਿਆਨੀ ਹਰਪ੍ਰੀਤ ਸਿੰਘ ਦੇ ਸਪਸ਼ਟ ਕੀਤਾ ਕਿ ਪਾਰਟੀ ਪੰਜਾਬ ਅਤੇ ਪੰਥਕ ਮੁੱਦਿਆਂ ਨੂੰ ਲੈ ਕੇ ਲੋਕਾਂ ਵਿਚ ਜਾਵੇਗੀ, ਜਿਨ੍ਹਾਂ ਵਿਚ ਨਸ਼ਾ ਗੈਂਗਸਟਰਵਾਦ, ਨੌਜਵਾਨਾਂ ਲਈ ਰੁਜ਼ਗਾਰ, ਬੰਦੀ ਸਿੰਘਾਂ ਦੀ ਰਿਹਾਈ ਸਣੇ ਕਈ ਅਹਿਮ ਮੁੱਦੇ ਸ਼ਾਮਿਲ ਹਨ। ਉਨ੍ਹਾਂ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਨੌਜਵਾਨਾਂ ਅਤੇ ਮਹਿਲਾਵਾਂ ਨੂੰ 35-35 ਪ੍ਰਤੀਸ਼ਤ ਸੀਟਾਂ ਦੇਣ ਦਾ ਐਲਾਨ ਵੀ ਕੀਤਾ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਬੱਬਰਾਂ ਦੀ ਧਰਤੀ ਕੋਟਫ਼ਤੂਹੀ ਤੋਂ ਬੇਗਮਪੁਰਾ ਖ਼ਾਲਸਾ ਲਹਿਰ ਦਾ ਐਲਾਨ ਅਗਲੀ ਖ਼ਬਰ ਅੱਗ ਦੇ ਤੇਜ਼ ਭਾਬੜਾਂ ਨੇ ਪਰਾਲ਼ੀ ਦੀਆਂ ਗੱਠਾਂ ਨੂੰ ਲਪੇਟ ਵਿਚ ਲਿਆ, 4500 ਗੱਠਾ ਸੜ ਕੇ ਸੁਆਹ