11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ਦਾ ਸੀ.ਬੀ.ਆਈ. ਅਦਾਲਤ ਵਲੋਂ ਐਸ.ਐਸ.ਪੀ. ਦੋਸ਼ੀ ਕਰਾਰ

ਐੱਸ. ਏ. ਐੱਸ. ਨਗਰ, 11 ਨਵੰਬਰ (ਕਪਿਲ ਵਧਵਾ)- 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ ਮਾਮਲੇ ਦਾ ਮੁਹਾਲੀ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਫੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਸਾਬਕਾ ਐਸ.ਐਸ.ਪੀ. ਗੁਰਮੀਤ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ, ਜਦਕਿ ਤਤਕਾਲੀ ਕਾਂਸਟੇਬਲ ਪਰਮਿੰਦਰਜੀਤ ਸਿੰਘ ਨੂੰ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ। ਇਸ ਮਾਮਲੇ ਵਿਚ ਸਜ਼ਾ ਵੀਰਵਾਰ ਨੂੰ ਸੁਣਾਈ ਜਾਵੇਗੀ।

ਅਜੀਤ ਡੈਸਕ 11-11-2026

ਐੱਸ. ਏ. ਐੱਸ. ਨਗਰ, 11 ਨਵੰਬਰ (ਕਪਿਲ ਵਧਵਾ)- 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ ਮਾਮਲੇ ਦਾ ਮੁਹਾਲੀ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਫੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਸਾਬਕਾ ਐਸ.ਐਸ.ਪੀ. ਗੁਰਮੀਤ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ, ਜਦਕਿ ਤਤਕਾਲੀ ਕਾਂਸਟੇਬਲ ਪਰਮਿੰਦਰਜੀਤ ਸਿੰਘ ਨੂੰ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ। ਇਸ ਮਾਮਲੇ ਵਿਚ ਸਜ਼ਾ ਵੀਰਵਾਰ ਨੂੰ ਸੁਣਾਈ ਜਾਵੇਗੀ। ਸੀ.ਬੀ.ਆਈ. ਜਾਂਚ ਅਨੁਸਾਰ 25 ਨਵੰਬਰ 1992 ਨੂੰ ਅਮਰੀਕ ਸਿੰਘ ਸਕਰੀ ਨੂੰ ਤਰਨਤਾਰਨ ਪੁਲਿਸ ਦੀ ਟੀਮ ਨੇ ਲੁਧਿਆਣਾ ਦੇ ਹੋਟਲ ਅਮਲਤਾਸ ਤੋਂ ਉਸ ਸਮੇਂ ਚੁੱਕਿਆ ਸੀ, ਜਦੋਂ ਉਹ ਇਕ ਵਿਆਹ ਸਮਾਗਮ ਵਿਚ ਸ਼ਾਮਿਲ ਹੋਣ ਆਇਆ ਹੋਇਆ ਸੀ। ਪਰਿਵਾਰ ਵਲੋਂ ਉੱਚ ਅਧਿਕਾਰੀਆਂ ਅਤੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਤੱਕ ਪਹੁੰਚ ਕਰਨ ਦੇ ਬਾਵਜੂਦ ਉਸ ਦਾ ਕੋਈ ਥਹੁ-ਪਤਾ ਨਹੀਂ ਲੱਗਿਆ। ਸਾਲ 1996 ਵਿਚ ਉਸ ਦੀ ਪਤਨੀ ਵਲੋਂ ਸੁਪਰੀਮ ਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਦੌਰਾਨ ਪੰਜਾਬ ਸਰਕਾਰ ਨੇ ਅਮਰੀਕ ਸਿੰਘ ਦੀ ਮੌਤ ਹੋਣ ਦੀ ਜਾਣਕਾਰੀ ਦਿੰਦਿਆਂ ਭੋਗ ਦੇ ਇਸ਼ਤਿਹਾਰ ਵੀ ਰਿਕਾਰਡ 'ਤੇ ਰੱਖੇ ਸਨ, ਪਰ ਪਰਿਵਾਰ ਨੇ ਇਸ ਤੱਥ ਨੂੰ ਚੁਣੌਤੀ ਦਿੱਤੀ ਸੀ। ਬਾਅਦ ਵਿਚ ਸੁਪਰੀਮ ਕੋਰਟ ਦੇ ਨਿਰਦੇਸ਼ਾਂ 'ਤੇ ਸੀ.ਬੀ.ਆਈ. ਨੇ ਜਾਂਚ ਕੀਤੀ ਅਤੇ ਸਾਲ 2001 ਵਿਚ ਤਤਕਾਲੀ ਡੀ.ਐੱਸ.ਪੀ. ਗੁਰਮੀਤ ਸਿੰਘ, ਇੰਸਪੈਕਟਰ ਸੂਬਾ ਸਿੰਘ, ਐੱਸ.ਆਈ. ਸੁਰਿੰਦਰ ਸਿੰਘ, ਕਾਂਸਟੇਬਲ ਪਰਮਿੰਦਰਜੀਤ ਸਿੰਘ ਉਰਫ਼ ਬੱਬੂ ਅਤੇ ਏ.ਐੱਸ.ਆਈ. ਜਸਵੰਤ ਸਿੰਘ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਸੀ। ਤਤਕਾਲੀ ਐੱਸ.ਐੱਸ.ਪੀ. ਅਜੀਤ ਸਿੰਘ ਸੰਧੂ ਦੀ ਜਾਂਚ ਦੌਰਾਨ ਮੌਤ ਹੋ ਗਈ ਸੀ। ਇਸ ਮਾਮਲੇ ਦੀ ਸੁਣਵਾਈ ਉੱਚ ਅਦਾਲਤਾਂ ਦੇ ਹੁਕਮਾਂ ਕਾਰਨ ਲੰਬੇ ਸਮੇਂ ਤੱਕ ਰੁਕੀ ਰਹੀ ਅਤੇ 2022 ਵਿਚ ਮੁੜ ਸ਼ੁਰੂ ਹੋਈ। ਹੈਰਾਨੀਜਨਕ ਤੌਰ 'ਤੇ ਅਦਾਲਤੀ ਰਿਕਾਰਡ ਵਿਚੋਂ ਸੀ.ਬੀ.ਆਈ. ਵਲੋਂ ਪੇਸ਼ ਕੀਤੇ ਗਏ ਸਬੂਤ, ਗਵਾਹਾਂ ਦੇ ਬਿਆਨ, ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓ ਸਮੇਤ ਵਾਹਨਾਂ ਦੇ ਲੌਗ ਬੁੱਕ ਵੀ ਗਾਇਬ ਹੋ ਗਏ ਸਨ, ਜਿਨ੍ਹਾਂ ਨੂੰ ਹਾਈ ਕੋਰਟ ਦੇ ਹੁਕਮਾਂ 'ਤੇ ਮੁੜ ਤਿਆਰ ਕਰਵਾਇਆ ਗਿਆ। ਸੀ.ਬੀ.ਆਈ. ਵਲੋਂ ਨਾਮਜ਼ਦ 47 ਗਵਾਹਾਂ ਵਿਚੋਂ ਸਿਰਫ਼ 16 ਹੀ ਅਦਾਲਤ ਵਿਚ ਗਵਾਹੀ ਦੇ ਸਕੇ, ਜਦਕਿ ਦੇਰੀ ਦੌਰਾਨ ਤਿੰਨ ਮੁਲਜ਼ਮ ਪੁਲਿਸ ਅਧਿਕਾਰੀਆਂ ਦੀ ਵੀ ਮੌਤ ਹੋ ਗਈ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਖ਼ਤਮ ਹੋ ਗਈ। ਸ਼ਿਕਾਇਤਕਰਤਾ ਧਿਰ ਵਲੋਂ ਵਕੀਲ ਸਰਬਜੀਤ ਸਿੰਘ ਵੇਰਕਾ ਅਤੇ ਸੀ.ਬੀ.ਆਈ. ਵਲੋਂ ਅਨਮੋਲ ਨਾਰੰਗ ਨੇ ਪੈਰਵੀ ਕੀਤੀ।

ਪਿਛਲੀ ਖ਼ਬਰ IPL 2027 ਤੋਂ ਪਹਿਲਾਂ ਹਾਰਦਿਕ ਪੰਡਯਾ ਪੰਜਾਬ ਕਿੰਗਜ਼ ਤੇ ਅਰਸ਼ਦੀਪ ਮੁੰਬਈ ਇੰਡੀਅਨਜ਼ ਵਿਚ ਹੋਣਗੇ ਸ਼ਾਮਿਲ ਅਗਲੀ ਖ਼ਬਰ ਅਸਾਮ: ਰੇਲਗੱਡੀ ਦਾ ਇੰਜਣ ਅਤੇ ਡੱਬੇ ਪਟੜੀ ਤੋਂ ਉਤਰੇ, 50 ਯਾਤਰੀ ਜ਼ਖਮੀ