11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਅਜਨਾਲਾ ਵਿਖੇ ਬੀਬੀ ਹਰਸਿਮਰਤ ਕੌਰ ਬਾਦਲ ਦੀ ‘ਮਾਵਾਂ-ਧੀਆਂ ਲਲਕਾਰ ਰੈਲੀ’ ਸ਼ੁਰੂ

ਅਜਨਾਲਾ, 11 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਕੀਤੀਆਂ ਜਾ ਰਹੀਆਂ ‘ਮਾਵਾਂ-ਧੀਆਂ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਰੈਲੀਆਂ ਦੀ ਲੜੀ ਤਹਿਤ ਅੱਜ ਅਜਨਾਲਾ ਵਿਖੇ ਵਿਸ਼ਾਲ ਰੈਲੀ ਸ਼ੁਰੂ ਹੋ ਗਈ ਹੈ।

ਅਜੀਤ ਡੈਸਕ 11-11-2026

ਅਜਨਾਲਾ, 11 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਭਰ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਕੀਤੀਆਂ ਜਾ ਰਹੀਆਂ ‘ਮਾਵਾਂ-ਧੀਆਂ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਰੈਲੀਆਂ ਦੀ ਲੜੀ ਤਹਿਤ ਅੱਜ ਅਜਨਾਲਾ ਵਿਖੇ ਵਿਸ਼ਾਲ ਰੈਲੀ ਸ਼ੁਰੂ ਹੋ ਗਈ ਹੈ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬਾ ਹਰਸਿਮਰਤ ਕੌਰ ਬਾਦਲ ਰੈਲੀ ਵਿਚ ਪਹੁੰਚ ਚੁੱਕੇ ਹਨ। ਇਹ ਰੈਲੀ ਹਲਕਾ ਅਜਨਾਲਾ ਦੇ ਇੰਚਾਰਜ ਸ. ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਹੈ। ਰੈਲੀ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜਦਕਿ ਵੱਡੀ ਗਿਣਤੀ ਵਿਚ ਮਹਿਲਾ ਵਰਕਰਾਂ ਅਤੇ ਸਮਰਥਕਾਂ ਦੇ ਇਕੱਠੇ ਹੋਣ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ।

ਰੈਲੀ ਦੇ ਪ੍ਰਬੰਧਾਂ ਦੀ ਅਗਵਾਈ ਕਰ ਰਹੇ ਸ. ਜੋਧ ਸਿੰਘ ਸਮਰਾ ਵਲੋਂ ਪਿਛਲੇ ਕਈ ਦਿਨਾਂ ਤੋਂ ਪਿੰਡਾਂ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਨੂੰ ਰੈਲੀ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਸੀ। ਅੱਜ ਇਸ ਰੈਲੀ ਦੌਰਾਨ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਸਮੇਤ ਹੋਰ ਅਹਿਮ ਸਿਆਸੀ ਅਤੇ ਸਮਾਜਿਕ ਮਸਲਿਆਂ ’ਤੇ ਆਪਣੇ ਵਿਚਾਰ ਪੇਸ਼ ਕੀਤੇ ਜਾਣਗੇ।

ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਪੈਰੋਲ ਦਿੱਤੇ ਜਾਣ ਦੀ ਅਰਜ਼ੀ ਅਦਾਲਤ ਵਿਚ ਦਾਇਰ ਅਗਲੀ ਖ਼ਬਰ ਏਅਰ ਇੰਡੀਆ ਦੀ ਉਡਾਣ ਨੂੰ ਮਿਲੀ ਹਾਈਜੈਕ ਕਰਨ ਦੀ ਧਮਕੀ