11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਕੁਲਗਾਮ ’ਚ ਅੱਤਵਾਦੀ ਹਮਲਾ

ਸ੍ਰੀਨਗਰ, 11 ਨਵੰਬਰ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਅੱਜ ਦੁਪਹਿਰ ਦੋ ਅਣਪਛਾਤੇ ਹਮਲਾਵਰਾਂ ਨੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਨਾਕੇ 'ਤੇ ਡਿਊਟੀ 'ਤੇ ਤਾਇਨਾਤ ਸੀ.ਆਰ.ਪੀ.ਐਫ. ਜਵਾਨਾਂ 'ਤੇ ਗੋਲੀਬਾਰੀ ਕੀਤੀ। ਇਹ ਘਟਨਾ ਦੁਪਹਿਰ 2:15 ਵਜੇ ਦੇ ਕਰੀਬ ਵਾਪਰੀ। ਦੋ ਜਵਾਨ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਅਨੰਤਨਾਗ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਅਜੀਤ ਡੈਸਕ 11-11-2026

ਇਹ ਅੱਤਵਾਦੀ ਹਮਲਾ ਗਸ਼ਤ ਦੌਰਾਨ ਹੋਇਆ। ਹਮਲੇ ਤੋਂ ਬਾਅਦ ਅੱਤਵਾਦੀਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਕੁਲਗਾਮ ਕਵਿੱਕ ਰਿਐਕਸ਼ਨ ਟੀਮ ਹਮਲੇ ਵਾਲੀ ਥਾਂ 'ਤੇ ਪਹੁੰਚ ਗਈ ਹੈ ਅਤੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ।

ਗੋਲੀਬਾਰੀ ਤੋਂ ਬਾਅਦ ਹਮਲਾਵਰ ਮੌਕੇ ਤੋਂ ਭੱਜ ਗਏ। ਘਟਨਾ ਤੋਂ ਬਾਅਦ ਇਲਾਕੇ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਸੁਰੱਖਿਆ ਬਲ ਹਮਲਾਵਰਾਂ ਦੀ ਭਾਲ ਕਰ ਰਹੇ ਹਨ। ਕੁਲਗਾਮ ਦੱਖਣੀ ਕਸ਼ਮੀਰ ਦਾ ਇਕ ਸੰਵੇਦਨਸ਼ੀਲ ਇਲਾਕਾ ਹੈ, ਜਿੱਥੇ ਜ਼ਿਆਦਾਤਰ ਅੱਤਵਾਦੀ ਗਤੀਵਿਧੀਆਂ ਹੁੰਦੀਆਂ ਹਨ। ਇਹ ਸ੍ਰੀਨਗਰ ਤੋਂ ਲਗਭਗ 70-75 ਕਿਲੋਮੀਟਰ ਦੂਰ ਹੈ। ਅਨੰਤਨਾਗ ਅਤੇ ਸ਼ੋਪੀਆਂ ਦੇ ਨਾਲ, ਕੁਲਗਾਮ ਉਸ ਖੇਤਰ ਦਾ ਹਿੱਸਾ ਹੈ ਜਿੱਥੇ ਪਹਿਲਾਂ ਵੀ ਅੱਤਵਾਦੀ ਗਤੀਵਿਧੀਆਂ ਹੋਈਆਂ ਹਨ।

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਆਪਣੇ ਵੱਖ-ਵੱਖ ਵਿੰਗਾਂ ਲਈ ਅਹੁਦੇਦਾਰਾਂ ਦੀ ਨਿਯੁਕਤੀ ਦਾ ਕੀਤਾ ਐਲਾਨ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਨੇ 1000 ਖ਼ੇਡ ਮੈਦਾਨਾਂ ਦਾ ਕੀਤਾ ਵਰਚੂਅਲ ਉਦਘਾਟਨ