ਚੰਡੀਗੜ੍ਹ, 11 ਨਵੰਬਰ - ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਕੱਲ੍ਹ ਯਾਨਿ 12 ਨਵੰਬਰ ਨੂੰ 'ਜਵਾਨੀ ਸੰਭਾਲ ਸਾਈਕਲ ਯਾਤਰਾ' ਸ਼ੁਰੂ ਕੀਤੀ ਜਾਵੇਗੀ। ਇਸ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਪ੍ਰਧਾਨ ਪਰਗਟ ਸਿੰਘ ਵੀ ਪੁੱਜ ਰਹੇ ਹਨ।
ਇਹ 8 ਦਿਨਾਂ ਯਾਤਰਾ ਸ੍ਰੀ ਚਮਕੌਰ ਸਾਹਿਬ ਤੋਂ ਸ਼ੁਰੂ ਹੋ ਕੇ 19 ਨਵੰਬਰ ਨੂੰ ਖੰਨਾ ਵਿਖੇ ਸਮਾਪਤ ਹੋਵੇਗੀ। ਇਸ ਦੌਰਾਨ ਲਗਭਗ 625 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਜਾਵੇਗਾ, ਜਿਸ ਵਿਚ ਮਾਲਵਾ ਖੇਤਰ ਦੇ 27 ਵਿਧਾਨ ਸਭਾ ਹਲਕਿਆਂ ਅਤੇ 24 ਸ਼ਹਿਰਾਂ-ਕਸਬਿਆਂ ਨੂੰ ਕਵਰ ਕੀਤਾ ਜਾਵੇਗਾ। ਚਰਨਜੀਤ ਸਿੰਘ ਚੰਨੀ ਅਨੁਸਾਰ, ਇਸ ਯਾਤਰਾ ਦਾ ਮਕਸਦ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ, ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨਾ ਹੈ।
ਤਾਜ਼ਾ ਖ਼ਬਰਾਂ
Free
ਚਰਨਜੀਤ ਸਿੰਘ ਚੰਨੀ ਵਲੋਂ ਕੱਲ੍ਹ ਸ਼ੁਰੂ ਕੀਤੀ ਜਾਵੇਗੀ 'ਜਵਾਨੀ ਸੰਭਾਲ ਸਾਈਕਲ ਯਾਤਰਾ'
ਚੰਡੀਗੜ੍ਹ, 11 ਨਵੰਬਰ - ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਕੱਲ੍ਹ ਯਾਨਿ 12 ਨਵੰਬਰ ਨੂੰ 'ਜਵਾਨੀ ਸੰਭਾਲ ਸਾਈਕਲ ਯਾਤਰਾ'...
ਅਜੀਤ ਡੈਸਕ
11-11-2026