ਚੰਡੀਗੜ੍ਹ, 11 ਨਵੰਬਰ - ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਤੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ ਸਮੂਹ ਪੰਜਾਬੀਆਂ ਲਈ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਵਾਸੀਆਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਪੰਜਾਬ ਦਾ ਪਹਿਲਾ ਸਵੱਛ ਸ਼ਹਿਰ ਹੋਣ ਦਾ ਮਾਣ ਭਾਰਤ ਦੇ ਰਾਸ਼ਟਰਪਤੀ ਜੀ ਤੋਂ ਪ੍ਰਾਪਤ ਹੋਇਆ ਹੈ । ਮਾਨ ਸਰਕਾਰ ਦੀ ਮਿਹਨਤ ਅਤੇ ਹਲਕੇ ਦੇ ਵਿਧਾਇਕ ਹਰਜੋਤ ਸਿੰਘ ਬੈਂਸ ਦੀ ਲਗਨ ਸਦਕਾ ਇਹ ਹੋ ਸਕਿਆ ਹੈ।