11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ, ਸ੍ਰੀ ਅਨੰਦਪੁਰ ਸਾਹਿਬ ਨੂੰ ਪੰਜਾਬ ਦਾ ਪਹਿਲਾ ਸਵੱਛ ਸ਼ਹਿਰ ਹੋਣ ਦਾ ਪੁਰਸਕਾਰ ਮਿਲਣਾ - ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 11 ਨਵੰਬਰ - ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ ਕਿ ਨੌਵੇਂ ਪਾਤਸ਼ਾਹ ਸਾਹਿਬ...

ਅਜੀਤ ਡੈਸਕ 11-11-2026

ਚੰਡੀਗੜ੍ਹ, 11 ਨਵੰਬਰ - ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ ਕਿ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਲੋਂ ਵਰੋਸਾਈ ਮਹਾਨ ਪਵਿੱਤਰ ਧਰਤੀ ਅਤੇ ਖ਼ਾਲਸੇ ਦੀ ਜਨਮ ਭੂਮੀ ਹੋਣ ਦਾ ਮਾਣ ਪ੍ਰਾਪਤ ਸ੍ਰੀ ਅਨੰਦਪੁਰ ਸਾਹਿਬ ਨੂੰ ਅੱਜ ਸਵੱਛ ਸਰਵੇਖਣ 2025-26 ਤਹਿਤ ਪੰਜਾਬ ਸੂਬੇ ਦਾ ਸਭ ਤੋਂ ਸਵੱਛ ਸ਼ਹਿਰ ਹੋਣ ਦਾ ਪੁਰਸਕਾਰ ਪ੍ਰਾਪਤ ਹੋਇਆ ਹੈ, ਜੋ ਸਾਡੇ ਸਾਰਿਆਂ ਲਈ ਬੇਹੱਦ ਮਾਣ ਵਾਲੀ ਗੱਲ ਹੈ।
ਮੈਂ ਸਮਝਦਾ ਹਾਂ ਕਿ ਪਿਛਲੇ ਸਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਕੀਤੀ ਗਈ ਸੇਵਾ ਅਤੇ ਸਫ਼ਾਈ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ਹੀ ਅੱਜ ਇਹ ਮਾਣਮੱਤੀ ਪ੍ਰਾਪਤੀ ਸੰਭਵ ਹੋ ਸਕੀ ਹੈ।
ਵਿਧਾਇਕ ਹੋਣ ਦੇ ਨਾਲ-ਨਾਲ ਮੇਰੇ ਲਈ ਇਹ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਜਿਸ ਸਮੇਂ ਸ੍ਰੀ ਅਨੰਦਪੁਰ ਸਾਹਿਬ ਨੂੰ ਇਹ ਪੁਰਸਕਾਰ ਪ੍ਰਾਪਤ ਹੋਇਆ ਹੈ, ਉਸ ਸਮੇਂ ਮੈਂ ਗੁਰੂ ਸਾਹਿਬ ਦੀ ਅਪਾਰ ਕ੍ਰਿਪਾ ਸਦਕਾ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਵਜੋਂ ਸੇਵਾ ਨਿਭਾ ਰਿਹਾ ਹਾਂ।
ਮੇਰੀ ਜਿੰਦਗੀ ਦਾ ਸੁਆਸ ਸੁਆਸ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਲਈ ਸਮਰਪਿਤ ਹੈ। ਇਸ ਪਵਿੱਤਰ ਧਰਤੀ ਦੇ ਸਰਬਪੱਖੀ ਵਿਕਾਸ ਅਤੇ ਇਸ ਨੂੰ ਹੋਰ ਸੁੰਦਰ ਤੇ ਸਾਫ਼-ਸੁਥਰਾ ਬਣਾਉਣ ਲਈ ਮੈਂ ਹਮੇਸ਼ਾ ਵਚਨਬੱਧ ਹਾਂ।

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 13 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਅਗਲੀ ਖ਼ਬਰ ਈ.ਡੀ. ਵਲੋਂ ਏ.ਐਨ.ਐੱਸ.ਸੀ.ਬੀ.ਐੱਲ. ਧੋਖਾਧੜੀ ਮਾਮਲੇ ਚ 121.35 ਕਰੋੜ ਰੁਪਏ ਦੀ ਕੀਮਤ ਵਾਲੀਆਂ ਜਾਇਦਾਦਾਂ ਕੁਰਕ