ਲੁਧਿਆਣਾ, 12 ਨਵੰਬਰ (ਰੂਪੇਸ਼ ਕੁਮਾਰ) - ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਚਰਨਜੀਤ ਸਿੰਘ ਚੰਨੀ ਦੀ ਜਵਾਨੀ ਸੰਭਾਲ ਸਾਈਕਲ ਯਾਤਰਾ ਨੂੰ ਲੈ ਕੇ ਤੰਜ ਕੱਸਿਆ ਹੈ। ਛੱਠ ਪੂਜਾ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਲੁਧਿਆਣਾ ਵਿਖੇ ਅਮਨ ਅਰੋੜਾ ਤੇ ਕੈਬਨਟ ਮੰਤਰੀ ਹਰਦੀਪ ਮੁੰਡੀਆਂ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪੱਖੋਵਾਲ ਰੋਡ ਸਥਿਤ ਪੁੱਲ ਦਾ ਦੌਰਾ ਕੀਤਾ ਗਿਆ, ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਯੋਜਕ ਕਮੇਟੀ ਦੇ ਸਹਿਯੋਗ ਨਾਲ ਘਾਟ ਤਿਆਰ ਕੀਤਾ ਜਾ ਰਿਹਾ ਹੈ।
ਇਸ ਮੌਕੇ ਅਮਨ ਅਰੋੜਾ ਨੇ ਕਾਂਗਰਸ ਪਾਰਟੀ ਵਿਚਾਲੇ ਗੁਟਬਾਜੀ ਨੂੰ ਲੈ ਕੇ ਕਿਹਾ ਕਿ ਸਾਈਕਲ ਯਾਤਰਾ ਦੇ ਸਾਈਕਲ ਦਾ ਟਾਇਰ ਅਤੇ ਹੈਂਡਲ ਕਿਸ ਦੇ ਹੱਥ ਜਾਣਾ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦੇ ਲੁਧਿਆਣਾ ਉੱਤਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦੀਆਂ ਚਰਚਾਵਾਂ ਨੂੰ ਲੈ ਕੇ ਕਿਹਾ ਕਿ ਜੇਕਰ ਕਿਸੇ ਪਾਰਟੀ ਦਾ ਪ੍ਰਧਾਨ ਆਪਣਾ ਹਲਕਾ ਛੱਡ ਕੇ ਕਿਤੇ ਹੋਰ ਜਗ੍ਹਾ ਤੋਂ ਲੜੇ, ਤਾਂ ਹਾਲਾਤ ਖੁਦ ਸਮਝੇ ਜਾ ਸਕਦੇ ਹਨ। ਇਸੇ ਤਰ੍ਹਾਂ, ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਲਾਰੈਂਸ ਗਰੋਹ ਵਲੋਂ ਫਿਰੋਤੀ ਮੰਗਣ ਦੇ ਮਾਮਲੇ ਵਿਚ ਮੁਹਾਲੀ ਵਿਚ ਕੇਸ ਦਰਜ ਹੋਣ ਬਾਰੇ ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਕੋਲ ਇੰਨੇ ਪੈਸੇ ਕਿੱਥੋਂ ਹਨ। ਉਹ ਤਾਂ ਲੋਕਾਂ ਲਈ ਬੁਨਿਆਦੀ ਸੁਵਿਧਾਵਾਂ ਦੇ ਵਿਕਾਸ ਉੱਪਰ ਕੰਮ ਕਰ ਰਹੇ ਹਨ। ਉਨ੍ਹਾਂ ਨੇ ਜੰਮੂ ਕਸ਼ਮੀਰ ਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਵੀ ਕੀਤੀ। ਜਦ ਕਿ ਛੱਠ ਪੂਜਾ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਵੱਖ-ਵੱਖ ਜਾਤਾਂ ਧਰਮਾਂ ਦੇ ਲੋਕ ਰਹਿੰਦੇ ਹਨ। ਸੂਬੇ ਦੀ ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਮਿਲ ਜੁਲ ਕੇ ਰਹਿਣ ਦੀ ਅਪੀਲ ਕੀਤੀ।
ਅਮਨ ਅਰੋੜਾ ਅਤੇ ਹਰਦੀਪ ਮੁੰਡੀਆਂ ਨੇ ਛੱਠ ਪੂਜਾ ਸੰਬੰਧੀ ਵਿਸ਼ੇਸ਼ ਹੈਲਪ ਲਾਈਨ ਦਾ ਐਲਾਨ ਵੀ ਕੀਤਾ।
ਤਾਜ਼ਾ ਖ਼ਬਰਾਂ
Free
ਅਮਨ ਅਰੋੜਾ ਨੇ ਚਰਨਜੀਤ ਸਿੰਘ ਚੰਨੀ ਦੀ ਜਵਾਨੀ ਸੰਭਾਲ ਸਾਈਕਲ ਯਾਤਰਾ 'ਤੇ ਚੁੱਕੇ ਸਵਾਲ, ਕਾਂਗਰਸ ਦੇ ਗੁੱਟਬਾਜੀ 'ਤੇ ਕੱਸਿਆ ਤੰਜ
ਲੁਧਿਆਣਾ, 12 ਨਵੰਬਰ (ਰੂਪੇਸ਼ ਕੁਮਾਰ) - ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਚਰਨਜੀਤ ਸਿੰਘ ਚੰਨੀ ਦੀ ਜਵਾਨੀ ਸੰਭਾਲ ਸਾਈਕਲ ਯਾਤਰਾ ਨੂੰ ਲੈ ਕੇ ਤੰਜ ਕੱਸਿਆ...
ਅਜੀਤ ਡੈਸਕ
12-11-2026