12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਮੈਂ ਚਾਹੁੰਦਾ ਹਾਂ, ਨੌਜਵਾਨਾਂ ਨੂੰ ਵਧੇਰੇ ਮੌਕੇ ਦੇਈਏ - ਪੰਜਾਬ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੀ ਵੰਡ ਨੂੰ ਲੈ ਕੇ ਸਚਿਨ ਪਾਇਲਟ

ਚਮਕੌਰ ਸਾਹਿਬ (ਰੂਪਨਗਰ), 12 ਨਵੰਬਰ - ਪੰਜਾਬ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਕਿਹਾ, "ਅਸੀਂ ਪਹਿਲਾਂ ਵੀ ਕਿਹਾ...

ਅਜੀਤ ਡੈਸਕ 12-11-2026

ਚਮਕੌਰ ਸਾਹਿਬ (ਰੂਪਨਗਰ), 12 ਨਵੰਬਰ - ਪੰਜਾਬ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਕਿਹਾ,  "ਅਸੀਂ ਪਹਿਲਾਂ ਵੀ ਕਿਹਾ ਹੈ ਕਿ ਟਿਕਟਾਂ ਦੀ ਵੰਡ ਸਾਰਿਆਂ ਦੀ ਸਲਾਹ-ਮਸ਼ਵਰੇ ਅਤੇ ਸਹਿਮਤੀ ਨਾਲ ਕੀਤੀ ਜਾਵੇਗੀ, ਪਰ ਇਹ ਯੋਗਤਾ (ਮੈਰਿਟ) 'ਤੇ ਆਧਾਰਿਤ ਹੋਵੇਗੀ। ਅਸੀਂ ਅਜਿਹੇ ਉਮੀਦਵਾਰ ਨੂੰ ਪਹਿਲ ਦੇਣਾ ਚਾਹਾਂਗੇ ਜੋ ਚੋਣ ਜਿੱਤ ਸਕੇ, ਅਤੇ ਮੈਂ ਚਾਹੁੰਦਾ ਹਾਂ ਕਿ ਅਸੀਂ ਨੌਜਵਾਨਾਂ ਨੂੰ ਵਧੇਰੇ ਮੌਕੇ ਦੇਈਏ। ਪਰ ਪਹਿਲ ਉਨ੍ਹਾਂ ਪਾਰਟੀ ਵਰਕਰਾਂ ਨੂੰ ਦਿੱਤੀ ਜਾਵੇਗੀ ਜਿਨ੍ਹਾਂ ਨੇ ਸਖ਼ਤ ਮਿਹਨਤ ਕੀਤੀ ਹੈ, ਸੰਘਰਸ਼ ਕੀਤਾ ਹੈ ਅਤੇ ਸਰਕਾਰ ਨਾਲ ਜੁੜੀਆਂ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕੀਤਾ ਹੈ।"
"ਮੇਰਾ ਮੰਨਣਾ ਹੈ ਕਿ ਜੰਮੂ-ਕਸ਼ਮੀਰ ਵਿਚ ਹੋਏ ਦੋ ਅੱਤਵਾਦੀ ਹਮਲੇ ਬਹੁਤ ਚਿੰਤਾ ਦਾ ਵਿਸ਼ਾ ਹਨ, ਅਤੇ ਕੇਂਦਰ ਸਰਕਾਰ ਨੂੰ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਕਦਮ ਚੁੱਕਣੇ ਚਾਹੀਦੇ ਹਨ।"

ਪਿਛਲੀ ਖ਼ਬਰ ਸਬ ਡਵੀਜ਼ਨ ਤਪਾ ਵਿਖੇ ਗਗਨਦੀਪ ਸਿੰਘ ਨੇ ਬਤੌਰ ਐਸ.ਡੀ.ਐਮ ਅਹੁਦਾ ਸੰਭਾਲਿਆ ਅਗਲੀ ਖ਼ਬਰ ਮੀਡੀਆ ਦੀ ਸਮਰਪਣ ਭਾਵਨਾ ਦਾ, ਮੈਂ ਹਮੇਸ਼ਾ ਬਹੁਤ ਸਤਿਕਾਰ ਕੀਤਾ ਹੈ - ਪ੍ਰਧਾਨ ਮੰਤਰੀ ਮੋਦੀ