ਜਗਰਾਉਂ (ਲੁਧਿਆਣਾ) 12 ਨਵੰਬਰ (ਕੁਲਦੀਪ ਸਿੰਘ ਲੋਹਟ)- ਜਗਰਾਉਂ ਤੋਂ ਸ਼੍ਰੀਮਤੀ ਸਰਵਜੀਤ ਕੌਰ ਮਾਣੂੰਕੇ ਉਮੀਦਵਾਰ ਹੋਣਗੇ। ਆਮ ਆਦਮੀ ਪਾਰਟੀ ਵਲੋਂ ਜਗਰਾਉਂ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਨੂੰ ਤੀਜੀ ਵਾਰ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ਨਾਲ ਉਨ੍ਹਾਂ ਦੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਪਾਰਟੀ ਵਲੋਂ ਮੁੜ ਉਮੀਦਵਾਰੀ ਮਿਲਣ ਨੂੰ ਉਨ੍ਹਾਂ ਦੇ ਸਮਰਥਕਾਂ ਨੇ ਭਰੋਸੇ ਅਤੇ ਸਿਆਸੀ ਸਰਗਰਮੀਆਂ ਨੂੰ ਅੱਗੇ ਵਧਾਉਣ ਦੇ ਮੌਕੇ ਵਜੋਂ ਲਿਆ ਹੈ।
ਟਿਕਟ ਮਿਲਣ ਉਪਰੰਤ ਬੀਬੀ ਮਾਣੂੰਕੇ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਮੁੜ ਭਰੋਸਾ ਪ੍ਰਗਟ ਕਰਦਿਆਂ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸ ’ਤੇ ਉਹ ਪੂਰਾ ਉਤਰਨ ਦਾ ਯਤਨ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਦੇ ਲੋਕਾਂ ਦੇ ਸਮਰਥਨ ਅਤੇ ਪਾਰਟੀ ਵਰਕਰਾਂ ਦੀ ਮਿਹਨਤ ਸਦਕਾ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ। ਉਮੀਦਵਾਰੀ ਦੇ ਐਲਾਨ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।