12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਹਲਕਾ ਰਾਜਾਸਾਂਸੀ ਤੋਂ ਮੈਡਮ ਸੋਨੀਆ ਮਾਨ ਉਮੀਦਵਾਰ ਐਲਾਨੇ

ਚੋਗਾਵਾਂ/ ਅੰਮ੍ਰਿਤਸਰ, 12 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਆਮ ਆਦਮੀ ਪਾਰਟੀ ਨੇ ਆਪਣੀ ਦੂਸਰੀ ਸੂਚੀ ਜਾਰੀ ਕਰਦਿਆਂ ਵਿਧਾਨ..

ਅਜੀਤ ਡੈਸਕ 12-11-2026

ਚੋਗਾਵਾਂ/ ਅੰਮ੍ਰਿਤਸਰ, 12 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਆਮ ਆਦਮੀ ਪਾਰਟੀ ਨੇ ਆਪਣੀ ਦੂਸਰੀ ਸੂਚੀ ਜਾਰੀ ਕਰਦਿਆਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਮੈਡਮ ਸੋਨੀਆ ਮਾਨ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਮੈਡਮ ਸੋਨੀਆ ਮਾਨ ਪਿਛਲੇ ਲੰਮੇ ਸਮੇਂ ਤੋਂ ਹਲਕਾ ਰਾਜਾਸਾਂਸੀ ਵਿਚ ਸਰਗਰਮ ਹਨ ਅਤੇ ਲਗਾਤਾਰ ਲੋਕਾਂ ਦੇ ਵਿਚ ਰਹਿ ਕੇ ਹਲਕੇ ਦੇ ਵਿਕਾਸ ਅਤੇ ਲੋਕ-ਪੱਖੀ ਕਾਰਜਾਂ ਲਈ ਕੰਮ ਕਰ ਰਹੇ ਹਨ।

ਉਨ੍ਹਾਂ ਦੀ ਹਲਕੇ ਪ੍ਰਤੀ ਸਮਰਪਿਤ ਭਾਵਨਾ ਅਤੇ ਲਗਾਤਾਰ ਕੀਤੀ ਜਾ ਰਹੀ ਮਿਹਨਤ ਨੂੰ ਦੇਖਦਿਆਂ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਮੀਦਵਾਰ ਐਲਾਨੇ ਜਾਣ 'ਤੇ ਹਲਕਾ ਰਾਜਾਸਾਂਸੀ ਦੇ ਪਾਰਟੀ ਵਰਕਰਾਂ, ਵਲੰਟੀਅਰਾਂ ਅਤੇ ਇਲਾਕਾ ਨਿਵਾਸੀਆਂ ਵਿਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਪਿਛਲੀ ਖ਼ਬਰ ਭੁਲੱਥ ਤੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਐਲਾਨਿਆ ਉਮੀਦਵਾਰ ਅਗਲੀ ਖ਼ਬਰ ਫ਼ਗਵਾੜ੍ਹਾ ਤੋਂ ਰਾਜਕੁਮਾਰ ਚੱਬੇਵਾਲ ਉਮੀਦਵਾਰ ਹੋਣਗੇ