ਕਪੂਰਥਲਾ, 12 ਨਵੰਬਰ (ਅਮਰਜੀਤ ਕੋਮਲ)- ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 31 ਉਮੀਦਵਾਰਾਂ ਦੀ ਜਾਰੀ ਕੀਤੀ ਦੂਜੀ ਸੂਚੀ ਵਿਚ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਦਵਿੰਦਰਪਾਲ ਸਿੰਘ ਰੰਗਾ, ਫਗਵਾੜਾ ਰਿਜ਼ਰਵ ਹਲਕੇ ਤੋਂ ਡਾ. ਰਾਜ ਕੁਮਾਰ ਚੱਬੇਵਾਲ ਤੇ ਭੁਲੱਥ ਹਲਕੇ ਤੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨਿਆ ਹੈ।
ਆਮ ਆਦਮੀ ਪਾਰਟੀ ਦੇ ਇਨ੍ਹਾਂ ਉਮੀਦਵਾਰਾਂ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ। ਇੱਥੇ ਵਰਨਣਯੋਗ ਹੈ ਕਿ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਤੋਂ ਅਜੇ ਪਾਰਟੀ ਵਲੋਂ ਕਿਸੇ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ।