12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਗੋਪਾਲ ਸਿੰਘ ਕੋਟਫੱਤਾ ਨੂੰ ‘ਆਪ’ ਨੇ ਬਣਾਇਆ ਬਠਿੰਡਾ ਦਿਹਾਤੀ ਤੋਂ ਉਮੀਦਵਾਰ

ਬਠਿੰਡਾ, 12 ਨਵੰਬਰ (ਅੰਮਿ੍ਤਪਾਲ ਸਿੰਘ ਵਲਾਣ)- ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਸਾਬਕਾ ਪੀਸੀਐੱਸ...

ਅਜੀਤ ਡੈਸਕ 12-11-2026

ਬਠਿੰਡਾ, 12 ਨਵੰਬਰ (ਅੰਮਿ੍ਤਪਾਲ ਸਿੰਘ ਵਲਾਣ)- ਆਮ ਆਦਮੀ ਪਾਰਟੀ  ਨੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਸਾਬਕਾ ਪੀਸੀਐੱਸ ਅਧਿਕਾਰੀ ਗੋਪਾਲ ਸਿੰਘ ਕੋਟਫੱਤਾ ਨੂੰ ਉਮੀਦਵਾਰ ਐਲਾਨਿਆ ਹੈ। ਗੋਪਾਲ ਸਿੰਘ ਕੋਟਫੱਤਾ ਨੇ ਸ਼ੁਰੂਆਤ ਵਿਚ ਡੇਲੀਵੇਜ਼ ਬੇਲਦਾਰ ਵਜੋਂ ਸੇਵਾ ਨਿਭਾਈ ਸੀ ਅਤੇ ਆਪਣੀ ਮਿਹਨਤ, ਲਗਨ ਤੇ ਦ੍ਰਿੜ ਇਰਾਦੇ ਸਦਕਾ ਪੀਸੀਐੱਸ ਅਧਿਕਾਰੀ ਦੇ ਅਹੁਦੇ ਤੱਕ ਪਹੁੰਚੇ।

ਉਨ੍ਹਾਂ ਦਾ ਜੱਦੀ ਪਿੰਡ ਕੋਟਫੱਤਾ ਵੀ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਅਧੀਨ ਪੈਦਾ ਹੈ। ਕੁਝ ਸਮਾਂ ਪਹਿਲਾਂ ਸਰਕਾਰੀ ਸੇਵਾਵਾਂ ਤੋਂ ਸੇਵਾਮੁਕਤ ਹੋਣ ਮਗਰੋਂ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ ਅਤੇ ਪਾਰਟੀ ਨੇ ਉਨ੍ਹਾਂ ਨੂੰ ਬਠਿੰਡਾ ਦਿਹਾਤੀ ਹਲਕੇ ਦਾ ਹਲਕਾ ਇੰਚਾਰਜ ਲਾਇਆ ਹੋਇਆ ਸੀ।

ਪਿਛਲੀ ਖ਼ਬਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਨੂੰ 17.16 ਲੱਖ ਰੁਪਏ ਦੇ ਚੈੱਕ ਵੰਡੇ ਅਗਲੀ ਖ਼ਬਰ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ, ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹੋਣਗੇ ਉਮੀਦਵਾਰ