ਲੁਧਿਆਣਾ,13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਵਿਧਾਨ ਸਭਾ ਚੋਣਾਂ ਦੇ ਮਜ਼ਬੂਤ ਦਾਅਵੇਦਾਰ ਭਾਜਪਾ ਦੇ ਆਗੂ ਸੁਖਵਿੰਦਰ ਸਿੰਘ ਰਾਜਾ ਬਿੰਦਰਾ ਦੇ ਪੋਸਟਰ ’ਤੇ ਕੁਝ ਅਣ-ਪਛਾਤੇ ਵਿਅਕਤੀਆਂ ਵਲੋਂ ਰੰਗ ਮਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਸੰਬੰਧੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਬਿੰਦਰਾ ਵਲੋਂ ਇਹ ਪੋਸਟਰ ਲਗਾਏ ਗਏ ਸਨ। ਬੀਤੀ ਰਾਤ ਇਨ੍ਹਾਂ ਪੋਸਟਰਾ ’ਤੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਰੰਗ ਮਲ ਦਿੱਤਾ ਗਿਆ। ਬਿੰਦਰਾ ਨੇ ਦੱਸਿਆ ਕਿ ਇਸ ਸੰਬੰਧੀ ਉਨ੍ਹਾਂ ਨੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਭੇਜ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਵਿਚ ਵੱਧ ਰਹੇ ਆਧਾਰ ਕਾਰਨ ਵਿਰੋਧੀ ਬੁਖਲਾਹਟ ਵਿਚ ਆ ਗਏ ਹਨ ਅਤੇ ਇਹ ਬੁਖਲਾਹਟ ਦਾ ਹੀ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਪੁਲਿਸ ਵਲੋਂ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ ਤਾਂ ਉਹ ਜਲਦ ਹੀ ਰਾਜਪਾਲ ਨੂੰ ਮਿਲਣਗੇ
ਤਾਜ਼ਾ ਖ਼ਬਰਾਂ
Free
ਭਾਜਪਾ ਆਗੂ ਦੇ ਪੋਸਟਰਾਂ ਤੇ ਅਣ-ਪਛਾਤੇ ਵਿਅਕਤੀਆਂ ਵਲੋਂ ਮਲਿਆ ਰੰਗ
ਲੁਧਿਆਣਾ,13 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਵਿਧਾਨ ਸਭਾ ਚੋਣਾਂ ਦੇ ਮਜ਼ਬੂਤ ਦਾਅਵੇਦਾਰ ਭਾਜਪਾ ਦੇ ਆਗੂ ਸੁਖਵਿੰਦਰ ਸਿੰਘ ਰਾਜਾ ਬਿੰਦਰਾ ਦੇ ਪੋਸਟਰ ’ਤੇ ਕੁਝ ਅਣ-ਪਛਾਤੇ ਵਿਅਕਤੀਆਂ ਵਲੋਂ ਰੰਗ ਮਲਣ ਦਾ ਮਾਮਲਾ ਸਾਹਮਣੇ ਆਇਆ ਹੈ।
ਅਜੀਤ ਡੈਸਕ
13-11-2026