14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਨਾ ਅਸੀਂ ਬਾਬੇ ਨਾਨਕ ਦੀ ਗੱਲ ਮੰਨੀ, ਨਾ ਸੰਵਿਧਾਨ ਦੀ- ਸੰਤ ਸੀਚੇਵਾਲ

ਨਡਾਲਾ / ਕਪੂਰਥਲਾ 14 ਨਵੰਬਰ (ਰਘਬਿੰਦਰ ਸਿੰਘ) - ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਅੱਜ ਨਡਾਲਾ ਸਥਿਤ ਸ਼ਿੰਗਾਰਲਾ ਪਬਲਿਕ ਸਕੂਲ ਵਿਖੇ ਕਰਵਾਏ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਅਜੀਤ ਡੈਸਕ 14-11-2026

ਨਡਾਲਾ / ਕਪੂਰਥਲਾ 14 ਨਵੰਬਰ (ਰਘਬਿੰਦਰ ਸਿੰਘ) - ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਅੱਜ ਨਡਾਲਾ ਸਥਿਤ ਸ਼ਿੰਗਾਰਲਾ ਪਬਲਿਕ ਸਕੂਲ ਵਿਖੇ ਕਰਵਾਏ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਨਾ ਤਾਂ ਬਾਬਾ ਨਾਨਕ ਜੀ ਦੀਆਂ ਸਿੱਖਿਆਵਾਂ ’ਤੇ ਅਮਲ ਕੀਤਾ ਅਤੇ ਨਾ ਹੀ ਸੰਵਿਧਾਨ  ਨੂੰ ਸਮਝਿਆ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਵਾਤਾਵਰਨ ਦੀ ਸੰਭਾਲ ਵੱਲ ਗੰਭੀਰਤਾ ਨਾਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦਾ ਭਾਰੀ ਖਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਲੋਕਾਂ ਨੂੰ ਵਾਤਾਵਰਨ ਦੀ ਸੁਰੱਖਿਆ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ।

ਅਗਲੀ ਖ਼ਬਰ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ