14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਚਰਨਜੀਤ ਸਿੰਘ ਚੰਨੀ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਹਲਕਾ ਸ਼ਾਹਕੋਟ ਵਿਚ ਵਿਰੋਧ ਕਰਨ ਲਈ ਤਲਵੰਡੀ ਸੰਘੇੜਾ ਵਿਖੇ ਇਕੱਠੇ ਹੋਏ ‘ਆਪ’ ਆਗੂ ਤੇ ਵਰਕਰ

ਸ਼ਾਹਕੋਟ/ਮਲਸੀਆਂ, 14 ਨਵੰਬਰ (ਏ.ਐੱਸ ਅਰੋੜਾ/ ਸੁਖਦੀਪ ਸਿੰਘ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਹਲਕਾ ਜਲੰਧਰ ਤੋਂ ਮੈਂਬਰ ਪਾਰਲੀਮੈਂਟ...

ਅਜੀਤ ਡੈਸਕ 14-11-2026

ਸ਼ਾਹਕੋਟ/ਮਲਸੀਆਂ, 14 ਨਵੰਬਰ (ਏ.ਐੱਸ ਅਰੋੜਾ/ ਸੁਖਦੀਪ ਸਿੰਘ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਹਲਕਾ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਵਲੋਂ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੇ ਅੱਜ ਸ਼ਾਮ ਪਿੰਡ ਪੰਡੋਰੀ ਖਾਸ ਰਾਹੀਂ ਹਲਕਾ ਸ਼ਾਹਕੋਟ ਵਿਚ ਪ੍ਰਵੇਸ਼ ਕਰਨ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਯਾਤਰਾ ਦਾ ਵਿਰੋਧ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਹਲਕਾ ਸ਼ਾਹਕੋਟ ਤੋਂ ਆਮ ਆਦਮੀ ਪਾਰਟੀ ਦੇ ਆਗੂ ਬਲਵੀਰ ਸਿੰਘ ਪਾਲਾ ਜਲਾਲਪੁਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਪਾਰਟੀ ਆਗੂ ਅਤੇ ਵਰਕਰ ਪਿੰਡ ਤਲਵੰਡੀ ਸੰਘੇੜਾ ਵਿਖੇ ਕਾਲੀਆਂ ਝੰਡੀਆਂ ਲੈ ਕੇ ਇਕੱਠੇ ਹੋਏ ਹਨ। ਇਸ ਮੌਕੇ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਜ਼ਿਲ੍ਹਾ ਪਰਿਸ਼ਦ ਜਲੰਧਰ ਦੇ ਚੇਅਰਮੈਨ ਦਰਸ਼ਨ ਸਿੰਘ ਟਾਹਲੀ ਵੀ ਮੌਜੂਦ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਲਾ ਜਲਾਲਪੁਰ, ਵਿਧਾਇਕ ਬਲਕਾਰ ਸਿੰਘ ਅਤੇ ਚੇਅਰਮੈਨ ਦਰਸ਼ਨ ਸਿੰਘ ਟਾਹਲੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਸਿੱਖ ਵਿਰੋਧੀ ਰਹੀ ਹੈ ਅਤੇ ਚਰਨਜੀਤ ਸਿੰਘ ਚੰਨੀ ਵਲੋਂ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਨ ਲਈ ਡਰਾਮੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖ ਕੇ ਕਾਂਗਰਸ ਪਾਰਟੀ ਬੁਖਲਾਹਟ ਵਿਚ ਆ ਚੁੱਕੀ ਹੈ ਅਤੇ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਮੂੰਹ ਨਹੀਂ ਲਗਾ ਰਹੇ।

ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਵਲੋਂ ਸਾਈਕਲ ਯਾਤਰਾ ਕੱਢ ਕੇ ਲੋਕਾਂ ਨੂੰ ਆਪਣੇ ਵੱਲ ਖਿੱਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਲੋਕ ਮੁੜ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਫੈਸਲਾ ਕਰ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਪੰਜਾਬ ਦੇ ਲੋਕ ਕੰਮਾਂ ਦੇ ਆਧਾਰ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ। ਇਸ ਦੌਰਾਨ ਪਿੰਡ ਤਲਵੰਡੀ ਸੰਘੇੜਾ ਵਿਖੇ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਪਿੰਡ ਪੁਲਿਸ ਛਾਉਣੀ ਵਿਚ ਤਬਦੀਲ ਹੋਇਆ ਨਜ਼ਰ ਆ ਰਿਹਾ ਹੈ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਵਿਚ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੀ ਕਨਵੋਕੇਸ਼ਨ ਵਿਚ ਸ਼ਿਰਕਤ ਕੀਤੀ ਅਗਲੀ ਖ਼ਬਰ ਨਡਾਲਾ ਸੜਕ ’ਤੇ ਦਰਦਨਾਕ ਹਾਦਸਾ, ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ