ਜਾਣਕਾਰੀ ਅਨੁਸਾਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਦੀਪਕ ਕਈ ਸੂਬਿਆਂ ਵਿਚ ਲੁਕਦਾ-ਛਿਪਦਾ ਰਿਹਾ ਅਤੇ ਆਖ਼ਰਕਾਰ ਦਿੱਲੀ ਪਹੁੰਚ ਗਿਆ। ਉੱਥੇ ਉਹ ਆਪਣੀ ਪਛਾਣ ਲੁਕਾ ਕੇ ਵੱਖ-ਵੱਖ ਹੋਟਲਾਂ ਅਤੇ ਪੀਜੀ ਵਿਚ ਰਹਿ ਰਿਹਾ ਸੀ। ਦਿੱਲੀ ਪੁਲਿਸ ਨੇ ਉਸ ਨੂੰ ਕਾਬੂ ਕਰਕੇ ਰਿਮਾਂਡ ’ਤੇ ਲਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਦੀਪਕ ਸੋਮਵਾਰ ਤੱਕ ਦਿੱਲੀ ਪੁਲਿਸ ਦੀ ਰਿਮਾਂਡ ’ਤੇ ਰਹੇਗਾ। ਇਸ ਤੋਂ ਬਾਅਦ ਮੰਗਲਵਾਰ ਨੂੰ ਅੰਮ੍ਰਿਤਸਰ ਪੁਲਿਸ ਉਸ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਪੰਜਾਬ ਲਿਆਵੇਗੀ, ਜਿੱਥੇ ਉਸ ਤੋਂ ਕਤਲ ਕਾਂਡ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਪਹਿਲੇ ਮੁੱਖ ਸ਼ੂਟਰ ਨੂੰ ਵੀ ਗੁਜਰਾਤ ਪੁਲਿਸ ਦੀ ਮਦਦ ਨਾਲ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਦੂਜੇ ਸ਼ੂਟਰ ਦੀ ਗ੍ਰਿਫ਼ਤਾਰੀ ਨਾਲ ਪੁਲਿਸ ਨੂੰ ਇਸ ਕਤਲ ਕਾਂਡ ਦੀ ਜਾਂਚ ਵਿਚ ਹੋਰ ਅਹਿਮ ਜਾਣਕਾਰੀਆਂ ਮਿਲਣ ਦੀ ਉਮੀਦ ਹੈ।