ਅਜਨਾਲਾ (ਅੰਮ੍ਰਿਤਸਰ), 15 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ 'ਤੇ ਸਥਿਤ ਪਿੰਡ ਉੱਗਰ ਔਲਖ ਨਜ਼ਦੀਕ ਇਕ ਤੇਜ਼ ਰਫਤਾਰ ਆਈ 20 ਕਾਰ ਵਲੋਂ ਮੋਟਰਸਾਈਕਲ 'ਤੇ ਜਾ ਰਹੇ ਇਕ ਵਿਅਕਤੀ ਨੂੰ ਜ਼ੋਰਦਾਰ ਟੱਕਰ ਮਾਰ ਦੇਣ ਕਾਰਨ ਉਕਤ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ।
ਇਸ ਸੰਬੰਧੀ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਮ੍ਰਿਤਕ ਹਰਜੀਤ ਸਿੰਘ ਦੇ ਸਪੁੱਤਰ ਹਰਪ੍ਰੀਤ ਸਿੰਘ ਵਾਸੀ ਪਿੰਡ ਰੋਖੇ ਨੇ ਦੱਸਿਆ ਕਿ ਉਸ ਦੇ ਪਿਤਾ ਬੀਤੀ ਦੇਰ ਸ਼ਾਮ ਅਜਨਾਲਾ ਸਥਿਤ ਆਪਣੀਦੁਕਾਨ ਤੋਂ ਵਾਪਸ ਆਪਣੇ ਘਰ ਨੂੰ ਜਾ ਰਹੇ ਸਨ ਤਾਂ ਮੈਂ ਵੀ ਉਨ੍ਹਾਂ ਦੇ ਪਿੱਛੇ ਹੀ ਆ ਰਿਹਾ ਸੀ ।ਜਦੋਂ ਉਹ ਪਿੰਡ ਤੋਂ ਥੋੜੀ ਦੂਰ ਪੁੱਜੇ ਤਾਂ ਇਕ ਤੇਜ਼ ਰਫਤਾਰ ਆਈ 20 ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੇਰੇ ਪਿਤਾ ਰਣਜੀਤ ਸਿੰਘ ਸੜਕ 'ਤੇ ਡਿੱਗ ਗਏ ਅਤੇ ਗੰਭੀਰ ਰੂਪ ਵਿਚ ਜਖਮੀ ਹੋ ਗਏ। ਉਨਾਂ ਦੱਸਿਆ ਕਿ ਪਿਤਾ ਦੇ ਜ਼ਿਆਦਾ ਸੱਟਾਂ ਲੱਗਣ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ । ਇਸ ਮੌਕੇ ਹਰਪ੍ਰੀਤ ਸਿੰਘ ਅਤੇ ਪਿੰਡ ਰੋਖੇ ਦੇ ਮਹਿਲਾ ਸਰਪੰਚ ਦੇ ਪਤੀ ਬਲਜੀਤ ਸਿੰਘ ਅਤੇ ਹੋਰਨਾਂ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਹਰਜੀਤ ਸਿੰਘ ਦੀ ਮੌਤ ਲਈ ਜਿੰਮੇਵਾਰ ਕਾਰ ਚਾਲਕ ਨੂੰ ਤੁਰੰਤ ਗ੍ਰਿਫਤਾਰ ਕਰਕੇ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਉਧਰ ਇਸ ਮਾਮਲੇ ਵਿਚ ਕਾਨੂੰਨੀ ਕਾਰਵਾਈ ਕਰ ਰਹੇ ਥਾਣਾ ਅਜਨਾਲਾ ਦੇ ਸਬ ਇੰਸਪੈਕਟਰ ਮਨਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਰਣਜੀਤ ਸਿੰਘ ਦੇ ਪਰਿਵਾਰਿਕ ਮੈਂਬਰ ਜੋ ਬਿਆਨ ਕਲਮਬੰਦ ਕਰਵਾਉਣਗੇ ਉਸ ਅਨੁਸਾਰ ਬਣਨ ਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਫਰਾਰ ਹੋਏ ਕਾਰ ਚਾਲਕ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
ਤਾਜ਼ਾ ਖ਼ਬਰਾਂ
Free
ਕਾਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਭਿਆਨਕ ਟੱਕਰ, ਮੌਕੇ ’ਤੇ ਮੌਤ
ਅਜਨਾਲਾ (ਅੰਮ੍ਰਿਤਸਰ), 15 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ 'ਤੇ ਸਥਿਤ ਪਿੰਡ ਉੱਗਰ ਔਲਖ ਨਜ਼ਦੀਕ ਇਕ...
ਅਜੀਤ ਡੈਸਕ
15-11-2026