15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਭਦੌੜ ਹਲਕੇ ਵਿਚ 20 ਨਵੰਬਰ ਤੋਂ ਕ੍ਰਿਕੇਟ ਚੈਂਪੀਅਨਜ ਟਰਾਫੀ ਦਾ ਉਦਘਾਟਨ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਖੇਡ ਸਟੇਡੀਅਮ ਉਗੋਕੇ ਵਿਖੇ ਹੋਵੇਗਾ

ਤਪਾ ਮੰਡੀ (ਬਰਨਾਲਾ), 15 ਨਵੰਬਰ (ਵਿਜੇ ਸ਼ਰਮਾ)- ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਵਿਧਾਨ...

ਅਜੀਤ ਡੈਸਕ 15-11-2026

ਤਪਾ ਮੰਡੀ (ਬਰਨਾਲਾ), 15 ਨਵੰਬਰ (ਵਿਜੇ ਸ਼ਰਮਾ)- ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਵਿਧਾਨ ਸਭਾ ਹਲਕਾ ਭਦੌੜ ਵਿਖੇ ਕ੍ਰਿਕੇਟ ਚੈਂਪੀਅਨਜ਼ ਟਰਾਫੀ ਭਦੌੜ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਚੈਂਪੀਅਨ ਟਰਾਫੀ ਦਾ ਪੋਸਟਰ ਰਿਲੀਜ਼ ਕਰਦਿਆਂ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਨੋਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਟੂਰਨਾਮੈਂਟ ਕਰਵਾਏ ਜਾ ਰਹੇ ਹਨ।

ਇਸੇ ਲੜੀ ਤਹਿਤ ਹਲਕਾ ਭਦੌੜ ਵਿਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕ੍ਰਿਕੇਟ ਚੈਂਪੀਅਨਜ ਟਰਾਫੀ 20 ਨਵੰਬਰ ਤੋਂ ਕਰਵਾਈ ਜਾ ਰਹੀ ਹੈ। ਚੈਂਪੀਅਨਜ਼ ਟਰਾਫੀ ਦੀ ਸ਼ੁਰੂਆਤ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਖੇਡ ਸਟੇਡੀਅਮ ਉਗੋਕੇ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਟੂਰਨਾਮੈਂਟ ਦੀ ਖ਼ਾਸ ਗੱਲ ਇਹ ਹੈ ਕਿ ਜੇਤੂ ਖਿਡਾਰੀਆਂ ਲਈ ਵੱਡੇ ਨਕਦ ਇਨਾਮ ਹਨ ਜਿਨ੍ਹਾਂ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 1 ਲੱਖ 25 ਹਜ਼ਾਰ ਰੁਪਏ, ਦੂਜੇ ਸਥਾਨ ਵਾਲੀ ਟੀਮ ਨੂੰ 75 ਹਜ਼ਾਰ ਰੁਪਏ, ਤੀਜੇ ਤੇ ਚੌਥੇ ਸਥਾਨ 'ਤੇ ਰਹਿਣ ਵਾਲੀਆਂ ਟੀਮਾਂ ਨੂੰ 51-51 ਹਜ਼ਾਰ ਰੁਪਏ ਦੇ ਨਕਦ ਇਨਾਮ ਅਤੇ ਟਰਾਫੀਆਂ ਦਿੱਤੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਚੈਂਪੀਅਨ ਟਰਾਫੀ ਦਾ ਮਕਸਦ ਇਹ ਹੈ ਕਿ ਨੌਜਵਾਨ ਖੇਡਾਂ ਵੱਲ ਪ੍ਰੇਰਿਤ ਹੋਣ। ਉਨ੍ਹਾਂ ਦੱਸਿਆ ਕਿ 21 ਅਤੇ 22 ਨਵੰਬਰ ਨੂੰ ਸੁਖਪੁਰਾ ਪਿੰਡ ਟੂਰਨਾਮੈਂਟ ਕਰਵਾਇਆ ਜਾਵੇਗਾ। ਇਸ ਮੌਕੇ ਹੈਰੀ ਧਾਲੀਵਾਲ, ਅਮਨਾ ਦਰਾਜ, ਸਰਪੰਚ ਹਰਚਰਨ ਸਿੰਘ ਮਾਨ, ਪ੍ਰਗਟ ਸਿੰਘ ਗਿੱਲ, ਲਵਦੀਪ ਸਿੰਘ ਸੁਖਪੁਰਾ, ਪ੍ਰਧਾਨ ਬਲਜੀਤ ਸਿੰਘ ਬਾਸੀ, ਪ੍ਰਧਾਨ ਜੱਗੀ ਭਦੌੜ, ਗੁਰਪ੍ਰੀਤ ਸਿੰਘ ਚੈਰੀ, ਸਿਕੰਦਰ ਸਿੰਘ ਕਛਿਆੜਾ, ਅਮਨਦੀਪ ਸਿੰਘ, ਗੁਰਤੇਜ ਸਿੰਘ ਧਾਲੀਵਾਲ ਪ੍ਰਧਾਨ, ਸਾਬਕਾ ਪ੍ਰਧਾਨ ਤੇਜਿੰਦਰ ਸਿੰਘ ਢਿੱਲਵਾਂ ਤੋਂ ਇਲਾਵਾ ਵਰਕਰ ਹਾਜ਼ਰ ਸਨ।

ਪਿਛਲੀ ਖ਼ਬਰ ਪ੍ਰਵਾਸੀ ਔਰਤਾਂ ਵਲੋਂ ਭੁਲੱਥ ਵੇਈਂ ਘਾਟ 'ਤੇ ਛੱਠ ਪੂਜਾ ਦੌਰਾਨ ਡੁੱਬਦੇ ਸੂਰਜ ਨੂੰ ਦਿੱਤੇ ਗਏ ਅਰਗ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕਾਦੀਆਂ ਵਿਚ 'ਲੋਕ ਮਿਲਣੀ' ਕੀਤੀ ਗਈ