ਡੇਰਾ ਬਾਬਾ ਨਾਨਕ (ਗੁਰਦਾਸਪੁਰ), 15 ਨਵੰਬਰ (ਹੀਰਾ ਸਿੰਘ ਮਾਂਗਟ)- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲਣ ਲਈ ਅੱਜ ਸਾਬਕਾ ਮੰਤਰੀ ਤੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਸੰਗਤਾਂ ਸਮੇਤ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ਤੇ ਖਲੋ ਕੇ ਅਰਦਾਸ ਕੀਤੀ ਗਈ।
ਉਨ੍ਹਾਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੋਂ ਪਹਿਲਾਂ ਕਰਤਾਰਪੁਰ ਸਾਹਿਬ ਲਾਂਘਾ ਖੋਲਿਆ ਜਾਵੇ ਤਾਂ ਜੋ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾ ਸਕਣ।