17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸੜਕ ਹਾਦਸੇ ਵਿਚ ਜ਼ਖਮੀ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ

ਕਪੂਰਥਲਾ, 17 ਨਵੰਬਰ (ਅਮਨਜੋਤ ਸਿੰਘ ਵਾਲੀਆ)- ਪਿੰਡ ਸੰਧੂ ਚੱਠਾ ਨੇੜੇ ਸੜਕ ਹਾਦਸੇ ਵਿਚ ਜ਼ਖਮੀ ਵਿਅਕਤੀ ਦੀ...

ਅਜੀਤ ਡੈਸਕ 17-11-2026

ਕਪੂਰਥਲਾ, 17 ਨਵੰਬਰ (ਅਮਨਜੋਤ ਸਿੰਘ ਵਾਲੀਆ)- ਪਿੰਡ ਸੰਧੂ ਚੱਠਾ ਨੇੜੇ ਸੜਕ ਹਾਦਸੇ ਵਿਚ ਜ਼ਖਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤ ਮਾਲਕ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਕੋਲ ਇੰਦਰ ਪਾਸਵਾਨ ਵਾਸੀ ਸੰਧੂ ਚੱਠਾ ਕੰਮ ਕਰਦਾ ਸੀ ਤੇ ਬੀਤੇ ਦਿਨੀਂ ਖੇਤਾਂ ਵਿਚੋਂ ਕੰਮ ਕਰਕੇ ਘਰ ਵਾਪਸ ਮੋਟਰਸਾਈਕਲ ’ਤੇ ਆ ਰਿਹਾ ਸੀ ਤਾਂ ਰਸਤੇ ਵਿਚ ਅਚਾਨਕ ਮੋਟਰਸਾਈਕਲ ਬੇਕਾਬੂ ਹੋ ਗਿਆ ਤੇ ਡਿੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ।

ਜਿਸਦੀ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਸਦਰ ਦੇ ਏ.ਐਸ.ਆਈ. ਅਮਰਜੀਤ ਸਿੰਘ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਦੁਕਾਨ ਅੰਦਰੋਂ ਭੇਦਭਰੀ ਹਾਲਤ ਵਿਚ ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ ਅਗਲੀ ਖ਼ਬਰ ਚਰਨਜੀਤ ਸਿੰਘ ਚੰਨੀ ਵਲੋਂ ‘ਜਵਾਨੀ ਸੰਭਾਲ ਯਾਤਰਾ’ ਇਕ ਵਾਰ ਮੁਲਤਵੀਂ