18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪੰਜਾਬ ਤੇ ਚੰਡੀਗੜ੍ਹ ’ਚ ਵਧੀ ਠੰਢ- ਮੌਸਮ ਵਿਭਾਗ

ਚੰਡੀਗੜ੍ਹ, 18 ਨਵੰਬਰ- ਪੰਜਾਬ ਅਤੇ ਚੰਡੀਗੜ੍ਹ ਵਿਚ ਠੰਢ ਨੇ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਵਲੋਂ ਬੁੱਧਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਫਰੀਦਕੋਟ ਵਿਚ ਘੱਟੋ-ਘੱਟ ਤਾਪਮਾਨ 7.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸ਼ਿਮਲਾ ਦੇ ਮੁਕਾਬਲੇ ਘੱਟ ਹੈ।

ਅਜੀਤ ਡੈਸਕ 18-11-2026

ਚੰਡੀਗੜ੍ਹ, 18 ਨਵੰਬਰ- ਪੰਜਾਬ ਅਤੇ ਚੰਡੀਗੜ੍ਹ ਵਿਚ ਠੰਢ ਨੇ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਵਲੋਂ ਬੁੱਧਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਫਰੀਦਕੋਟ ਵਿਚ ਘੱਟੋ-ਘੱਟ ਤਾਪਮਾਨ 7.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸ਼ਿਮਲਾ ਦੇ ਮੁਕਾਬਲੇ ਘੱਟ ਹੈ। ਇਹ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਘੱਟ ਤਾਪਮਾਨ ਹੈ। ਪਹਿਲੀ ਵਾਰ ਰਾਜ ਵਿਚ ਪਾਰਾ 8 ਡਿਗਰੀ ਸੈਲਸੀਅਸ ਤੋਂ ਹੇਠਾਂ ਆ ਗਿਆ ਹੈ। ਬਠਿੰਡਾ ਵਿਚ ਘੱਟੋ-ਘੱਟ ਤਾਪਮਾਨ 8.4 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿਚ 8.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਵਿਚ ਤਾਪਮਾਨ 11 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 3.5 ਡਿਗਰੀ ਘੱਟ ਹੈ।

ਪਹਾੜਾਂ ਵਿਚ ਬਰਫ਼ਬਾਰੀ ਤੋਂ ਬਾਅਦ, ਉੱਥੋਂ ਚੱਲ ਰਹੀਆਂ ਠੰਢੀਆਂ ਹਵਾਵਾਂ ਨੇ ਮੈਦਾਨੀ ਇਲਾਕਿਆਂ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਪਿਛਲੇ 24 ਘੰਟਿਆਂ ਵਿਚ ਪੰਜਾਬ ਦਾ ਔਸਤ ਘੱਟੋ-ਘੱਟ ਤਾਪਮਾਨ 1.8 ਡਿਗਰੀ ਸੈਲਸੀਅਸ ਘੱਟ ਗਿਆ ਹੈ। ਰਾਤ ਅਤੇ ਸਵੇਰ ਵੇਲੇ ਠੰਢ ਵੱਧ ਰਹੀ ਹੈ। ਹਾਲਾਂਕਿ ਦਿਨ ਵੇਲੇ ਧੁੱਪ ਕਾਰਨ ਮੌਸਮ ਖੁਸ਼ਕ ਹੈ। ਅੱਜ ਰਾਜ ਪੱਧਰੀ ਧੁੰਦ ਦੀ ਕੋਈ ਚਿਤਾਵਨੀ ਨਹੀਂ ਹੈ। 

ਪਿਛਲੀ ਖ਼ਬਰ ਬੱਚਿਆਂ ਦੀ ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਝੜਪ ਦਾ ਰੂਪ, ਦੋ ਗੁਆਂਢੀ ਪਰਿਵਾਰਾਂ ਵਿਚਾਲੇ ਚੱਲੇ ਤੇਜ਼ਧਾਰ ਹਥਿਆਰ ਤੇ ਡੰਡ... ਅਗਲੀ ਖ਼ਬਰ ਮੋਟਰਸਾਈਕਲ ਸਵਾਰ ਵਿਅਕਤੀ ਨੇ ਖਿੱਚੀਆਂ ਮਹਿਲਾਂ ਦੀਆਂ ਵਾਲੀਆਂ