18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸਤਿਕਾਰ ਸੋਧ ਐਕਟ ਮਾਮਲੇ ’ਚ ਸਰਕਾਰ ਵਲੋਂ ਗਠਿਤ ਕਮੇਟੀ ਮੈਂਬਰ ਮੀਟਿੰਗ ਲਈ ਅੰਮ੍ਰਿਤਸਰ ਪੁੱਜੇ

ਅੰਮ੍ਰਿਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)- ਸਤਿਕਾਰ ਸੋਧ ਐਕਟ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਗਠਿਤ ਸੱਤ ਮੈਂਬਰੀ ਕਮੇਟੀ ਦੇ ਮੈਂਬਰ ਅੱਜ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਪੰਜ ਮੈਂਬਰੀ ਮਾਹਿਰਾਂ ਦੀ ਕਮੇਟੀ ਨਾਲ ਗੱਲਬਾਤ ਕਰਨ ਲਈ ਅੰਮ੍ਰਿਤਸਰ ਪੁੱਜੇ ਹਨ।

ਅਜੀਤ ਡੈਸਕ 18-11-2026

 ਅੰਮ੍ਰਿਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)- ਸਤਿਕਾਰ ਸੋਧ ਐਕਟ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਗਠਿਤ ਸੱਤ ਮੈਂਬਰੀ ਕਮੇਟੀ ਦੇ ਮੈਂਬਰ ਅੱਜ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਪੰਜ ਮੈਂਬਰੀ ਮਾਹਿਰਾਂ ਦੀ ਕਮੇਟੀ ਨਾਲ ਗੱਲਬਾਤ ਕਰਨ ਲਈ ਅੰਮ੍ਰਿਤਸਰ ਪੁੱਜੇ ਹਨ। ਇਨ੍ਹਾਂ ਮੈਂਬਰਾਂ ਵਿਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਸਾਬਕਾ ਪੁਲਿਸ ਅਧਿਕਾਰੀ ਜਤਿੰਦਰ ਸਿੰਘ ਔਲਖ਼ ਸਮੇਤ ਹੋਰ ਮੈਂਬਰ ਸਾਹਿਬਾਨ ਸ਼ਾਮਿਲ ਹਨ। ਜਾਣਕਾਰੀ ਅਨੁਸਾਰ ਅੱਜ ਦੀ ਮੀਟਿੰਗ ਅਕਾਲ ਤਖਤ ਸਾਹਿਬ ਵਲੋਂ ਗਠਿਤ ਕਮੇਟੀ ਦੇ ਮੈਂਬਰ ਅਜੇ ਤੱਕ ਨਹੀਂ ਪੁੱਜੇ। ਜ਼ਿਕਰਯੋਗ ਹੈ ਕਿ ਅਕਾਲ ਤਖਤ ਸਾਹਿਬ ਵਲੋਂ ਗਠਿਤ ਕਮੇਟੀ ਦੁਆਰਾ ਪਿਛਲੇ ਦਿਨੀਂ ਗੱਲਬਾਤ ਤੋਂ ਪਹਿਲਾਂ  ਸਤਿਕਾਰ ਸੋਧ ਐਕਟ ਤੇ ਰੋਕ ਲਾਉਣ ਸਮੇਤ ਹੋਰ ਰੱਖੀਆਂ ਗਈਆਂ ਮੰਗਾਂ ਨਾ ਮੰਨਣ ਕਰਕੇ ਸਰਕਾਰ ਵਲੋਂ ਗਠਿਤ ਇਸ ਕਮੇਟੀ ਦੀ ਮੀਟਿੰਗ ਵਿਚ ਸ਼ਾਮਿਲ ਨਾ ਹੋਣ ਦਾ ਫੈਸਲਾ ਕੀਤਾ ਹੋਇਆ ਹੈ। 

ਪਿਛਲੀ ਖ਼ਬਰ ਜਲੰਧਰ ਪਹੁੰਚੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਦਾ ਜੈਵੀਰ ਸ਼ੇਰਗਿੱਲ ਨੇ ਕੀਤਾ ਹਵਾਈ ਅੱਡੇ ’ਤੇ ਸਵਾਗਤ ਅਗਲੀ ਖ਼ਬਰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਪਹੁੰਚੇ ਜਲੰਧਰ,