18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਆਜ਼ਮ ਖ਼ਾਨ ਜੇਲ੍ਹ ਤੋਂ ਰਿਹਾਅ

ਗਾਜ਼ੀਆਬਾਦ, 18 ਨਵੰਬਰ (ਯੂ. ਐੱਨ. ਆਈ.)-ਸਮਾਜਵਾਦੀ ਪਾਰਟੀ ਦੇ ਸੀਨੀਅਰ ਆਗੂ ਮੁਹੰਮਦ ਆਜ਼ਮ ਖ਼ਾਨ ਨੂੰ ਬੁੱਧਵਾਰ ਸ਼ਾਮ ਕਰੀਬ 11 ਮਹੀਨਿਆਂ ਬਾਅਦ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ । ਉਨ੍ਹਾਂ ਦੇ ਦੋਵੇਂ ਪੁੱਤਰ ਅਦੀਬ ਤੇ ਅਬਦੁੱਲਾ ਉਨ੍ਹਾਂ ਨੂੰ ਲੈਣ ਲਈ ਡਾਸਨਾ ਜੇਲ੍ਹ ਦੇ ਬਾਹਰ ਪਹੁੰਚੇ । ਇਸ ਤੋਂ ਪਹਿਲਾਂ ....

ਅਜੀਤ ਡੈਸਕ 18-11-2026

ਗਾਜ਼ੀਆਬਾਦ, 18 ਨਵੰਬਰ (ਯੂ. ਐੱਨ. ਆਈ.)-ਸਮਾਜਵਾਦੀ ਪਾਰਟੀ ਦੇ ਸੀਨੀਅਰ ਆਗੂ ਮੁਹੰਮਦ ਆਜ਼ਮ ਖ਼ਾਨ ਨੂੰ ਬੁੱਧਵਾਰ ਸ਼ਾਮ ਕਰੀਬ 11 ਮਹੀਨਿਆਂ ਬਾਅਦ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ । ਉਨ੍ਹਾਂ ਦੇ ਦੋਵੇਂ ਪੁੱਤਰ ਅਦੀਬ ਤੇ ਅਬਦੁੱਲਾ ਉਨ੍ਹਾਂ ਨੂੰ ਲੈਣ ਲਈ ਡਾਸਨਾ ਜੇਲ੍ਹ ਦੇ ਬਾਹਰ ਪਹੁੰਚੇ ।

ਇਸ ਤੋਂ ਪਹਿਲਾਂ ਅੱਜ ਸ਼ਾਮ ਕਰੀਬ 4:30 ਵਜੇ ਆਜ਼ਮ ਖ਼ਾਨ ਦੀ ਰਿਹਾਈ ਦਾ ਵਾਰੰਟ ਡਾਸਨਾ ਜੇਲ੍ਹ ਪਹੁੰਚਿਆ ਸੀ । ਜੇਲ੍ਹ ਪ੍ਰਸ਼ਾਸਨ ਵਲੋਂ ਕਾਗਜ਼ੀ ਕਾਰਵਾਈ ਪੂਰੀ ਕੀਤੇ ਜਾਣ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ । ਆਜ਼ਮ ਖ਼ਾਨ ਦੀ ਰਿਹਾਈ ਦੀ ਖ਼ਬਰ ਮਿਲਦਿਆਂ ਹੀ ਜੇਲ੍ਹ ਦੇ ਬਾਹਰ 500 ਤੋਂ ਵੱਧ ਸਮਰਥਕ ਇਕੱਠੇ ਹੋ ਗਏ । ਉਨ੍ਹਾਂ ਦੀ ਮੂੰਹ ਬੋਲੀ ਧੀ ਏਕਤਾ ਕੌਸ਼ਿਕ ਵੀ ਜੇਲ੍ਹ ਪਹੁੰਚੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 31 ਅਕਤੂਬਰ ਨੂੰ ਆਜ਼ਮ ਖ਼ਾਨ ਰਾਮਪੁਰ ਜੇਲ੍ਹ ਤੋਂ ਬਾਹਰ ਆਏ ਸਨ ਪਰ ਉਸੇ ਸਮੇਂ ਈ.ਡੀ. ਨੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਸੀ । ਇਸ ਤੋਂ ਬਾਅਦ ਉਨ੍ਹਾਂ ਨੂੰ ਡਾਸਨਾ ਜੇਲ੍ਹ ਵਿਚ ਰੱਖਿਆ ਗਿਆ ਸੀ ।

ਪਿਛਲੀ ਖ਼ਬਰ ਰੱਖਿਆ ਮੰਤਰਾਲੇ ਵਲੋਂ 1,976 ਕਰੋੜ ਰੁਪਏ ਦਾ ਕਰਾਰ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਹਾਈਕਮਾਨ ਵਲੋਂ ਮਨਜ਼ੂਰੀ