19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਅੱਜ ਤੋਂ ਅਗਲੇ ਚਾਰ ਦਿਨਾਂ ਲਈ ਪੰਜਾਬ ਤੇ ਚੰਡੀਗੜ੍ਹ ’ਚ ਸੰਘਣੀ ਦੀ ਚਿਤਾਵਨੀ ਜਾਰੀ

ਚੰਡੀਗੜ੍ਹ, 19 ਨਵੰਬਰ- ਠੰਢ ਦੇ ਨਾਲ-ਨਾਲ ਪੰਜਾਬ ਅਤੇ ਚੰਡੀਗੜ੍ਹ ਵਿਚ ਧੁੰਦ ਵੀ ਵੱਧ ਰਹੀ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲਗਾਤਾਰ ਚਾਰ ਦਿਨਾਂ ਲਈ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਅਜੀਤ ਡੈਸਕ 19-11-2026

ਚੰਡੀਗੜ੍ਹ, 19 ਨਵੰਬਰ- ਠੰਢ ਦੇ ਨਾਲ-ਨਾਲ ਪੰਜਾਬ ਅਤੇ ਚੰਡੀਗੜ੍ਹ ਵਿਚ ਧੁੰਦ ਵੀ ਵੱਧ ਰਹੀ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲਗਾਤਾਰ ਚਾਰ ਦਿਨਾਂ ਲਈ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਹੈ। 22 ਨਵੰਬਰ ਤੱਕ ਸਵੇਰ ਅਤੇ ਰਾਤ ਦੇ ਸਮੇਂ ਕੁਝ ਇਲਾਕਿਆਂ ਵਿਚ ਸੰਘਣੀ ਧੁੰਦ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਚੰਡੀਗੜ੍ਹ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿਚ ਘੱਟੋ-ਘੱਟ ਤਾਪਮਾਨ ਵਿਚ 0.1 ਡਿਗਰੀ ਦੀ ਥੋੜ੍ਹੀ ਗਿਰਾਵਟ ਆਈ ਹੈ, ਜਿਸ ਨਾਲ ਤਾਪਮਾਨ ਆਮ ਦੇ ਨੇੜੇ ਆ ਗਿਆ ਹੈ। ਫਰੀਦਕੋਟ ਸਭ ਤੋਂ ਠੰਢਾ ਰਿਹਾ ਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਰਿਹਾ। ਬਰਨਾਲਾ ਵਿਚ ਸਭ ਤੋਂ ਵੱਧ ਘੱਟੋ-ਘੱਟ ਤਾਪਮਾਨ 13.6 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੇ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਅੰਮ੍ਰਿਤਸਰ ਦੇ ਕੁਝ ਇਲਾਕਿਆਂ ਵਿਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਅਗਲੇ ਪੰਜ ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਪੱਛਮੀ ਗੜਬੜੀ ਦੇ ਕਮਜ਼ੋਰ ਹੋਣ ਕਾਰਨ, ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਅਗਲੇ ਕੁਝ ਦਿਨਾਂ ਲਈ ਘੱਟੋ-ਘੱਟ ਤਾਪਮਾਨ ਵਿਚ ਵੀ ਕੋਈ ਖਾਸ ਬਦਲਾਅ ਆਉਣ ਦੀ ਉਮੀਦ ਨਹੀਂ ਹੈ। ਹਾਲਾਂਕਿ 19 ਤੋਂ 22 ਨਵੰਬਰ ਤੱਕ ਸਵੇਰ ਅਤੇ ਰਾਤ ਦੇ ਸਮੇਂ ਧੁੰਦ ਕਾਰਨ ਦ੍ਰਿਸ਼ਟੀ ਘੱਟ ਸਕਦੀ ਹੈ।

ਅਗਲੀ ਖ਼ਬਰ ਦਰਦਨਾਕ ਹਾਦਸੇ ਵਿਚ ਵੱਡੇ ਕਾਰੋਬਾਰੀ ਇਕਬਾਲ ਟੀ.ਵੀ. ਸੈਂਟਰ ਵਾਲੇ ਦੀ ਮੌਤ