ਫ਼ਤਹਿਗੜ੍ਹ ਚੂੜੀਆਂ (ਗੁਰਦਾਸਪੁਰ), 19 ਨਵੰਬਰ (ਐਮ.ਐਸ. ਫੁੱਲ) - ਫ਼ਤਹਿਗੜ੍ਹ ਚੂੜੀਆਂ ਤੋਂ ਕੁਝ ਕਿਲੋਮੀਟਰ ਦੂਰ ਪਿੰਡ ਕਾਲਾ ਅਫਗਾਨਾਂ ਦੇ ਨੌਜਵਾਨ ਬਲਜੀਤ ਸਿੰਘ 38 ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ
ਬਲਜੀਤ ਸਿੰਘ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਦੋ ਲੜਕੀਆਂ ਛੱਡ ਗਿਆ ਹੈ। ਇਸ ਸੰਬੰਧੀ ਮ੍ਰਿਤਕ ਦੇ ਗੁਆਂਢੀ ਧਰਮਜੀਤ ਸਿੰਘ ਨੇ ਦੱਸਿਆ ਕਿ ਬਲਜੀਤ ਸਿੰਘ ਜੋ ਰੋਜ਼ੀਰੋਟੀ ਕਮਾਉਣ ਲਈ ਦੁਬਈ ਗਿਆ ਹੋਇਆ ਸੀ। ਬੀਤੇ ਦਿਨੀ ਦੁਬਈ ਚ ਦਿਲ ਦਾ ਦੌਰਾ ਪੈਣ ਨਾਲ ਉਸਦੀ ਮੌਤ ਹੋ ਗਈ, ਜਿਸ ਦੀ ਮ੍ਰਿਤਕ ਦੇ ਪਿੰਡ ਪਹੁੰਚਣ ਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਅਤੇ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਧਰਮਜੀਤ ਸਿੰਘ ਨੇ ਸਰਕਾਰਾਂ ਅੱਗੇ ਗੁਹਾਰ ਲਗਾਈ ਹੈ ਕਿ ਗਰੀਬ ਪਰਿਵਾਰ ਦੀ ਮਦਦ ਕੀਤੀ ਜਾਵੇ।
ਤਾਜ਼ਾ ਖ਼ਬਰਾਂ
Free
ਨੌਜਵਾਨ ਦੀ ਦੁਬਈ ਚ ਹੋਈ ਮੌਤ, ਪਿੰਡ ਪੁੱਜੀ ਮ੍ਰਿਤਕ ਦੇਹ
ਫ਼ਤਹਿਗੜ੍ਹ ਚੂੜੀਆਂ (ਗੁਰਦਾਸਪੁਰ), 19 ਨਵੰਬਰ (ਐਮ.ਐਸ. ਫੁੱਲ) - ਫ਼ਤਹਿਗੜ੍ਹ ਚੂੜੀਆਂ ਤੋਂ ਕੁਝ ਕਿਲੋਮੀਟਰ ਦੂਰ ਪਿੰਡ ਕਾਲਾ ਅਫਗਾਨਾਂ ਦੇ ਨੌਜਵਾਨ ਬਲਜੀਤ ਸਿੰਘ...
ਅਜੀਤ ਡੈਸਕ
19-11-2026