ਕਪੂਰਥਲਾ, 19 ਨਵੰਬਰ (ਅਮਨਜੋਤ ਸਿੰਘ ਵਾਲੀਆ)- ਪੁਲਿਸ ਲਾਇਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਡਿਊਟੀ ਦੌਰਾਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾਕਟਰ ਸਾਹਿਲ ਗਰਗ ਨੇ ਦੱਸਿਆ ਕਿ ਏ.ਐਸ.ਆਈ. ਮਲਕੀਤ ਸਿੰਘ ਡਿਊਟੀ ਦੌਰਾਨ ਬੇਹੋਸ਼ ਹੋ ਗਿਆ, ਜਿਸ ਨੂੰ ਉਸ ਦੇ ਸਾਥੀ ਮੁਲਾਜ਼ਮ ਸਿਵਲ ਹਸਪਤਾਲ ਕਪੂਰਥਲਾ ਲੈ ਕੇ ਆਏ, ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਪੁਲਿਸ ਲਾਇਨ ਵਿਖੇ ਤਾਇਨਾਤ ਏ.ਐਸ.ਆਈ. ਦੀ ਡਿਊਟੀ ਦੌਰਾਨ ਹੋਈ ਮੌਤ
ਕਪੂਰਥਲਾ, 19 ਨਵੰਬਰ (ਅਮਨਜੋਤ ਸਿੰਘ ਵਾਲੀਆ)- ਪੁਲਿਸ ਲਾਇਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਡਿਊਟੀ ਦੌਰਾਨ ਮੌਤ ਹੋ...
ਅਜੀਤ ਡੈਸਕ
19-11-2026