19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਗੋਲਡੀ ਬਰਾੜ ਖ਼ਿਲਾਫ਼ ਕੈਨੇਡਾ ਸਖ਼ਤ, ਗ੍ਰਿਫ਼ਤਾਰੀ ਲਈ 2.5 ਲੱਖ ਕੈਨੇਡੀਅਨ ਡਾਲਰ ਦਾ ਇਨਾਮ

ਨਵੀਂ ਦਿੱਲੀ-ਕੈਨੇਡਾ ਸਰਕਾਰ ਨੇ ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਸ਼ਿਕੰਜਾ ਹੋਰ ਸਖ਼ਤ ਕਰ ਦਿੱਤਾ ਹੈ। ਕੈਨੇਡਾ ਨੇ ਉਸ ਨੂੰ ਦੇਸ਼ ਦੇ ਸਭ ਤੋਂ ਵੱਧ ਲੋੜੀਂਦੇ ਭਗੌੜਿਆਂ ਦੀ ਸੂਚੀ ਵਿਚ ਪਹਿਲੇ ਸਥਾਨ ’ਤੇ ਰੱਖਿਆ ਹੈ। ਇਸ ਦੇ ਨਾਲ ਹੀ ਉਸ ਦੀ ਗ੍ਰਿਫ਼ਤਾਰੀ ਵਿਚ ਮਦਦ ਕਰਨ ਵਾਲੀ ਭਰੋਸੇਯੋਗ ਜਾਣਕਾਰੀ ...

ਅਜੀਤ ਡੈਸਕ 20-11-2026

ਨਵੀਂ ਦਿੱਲੀ-ਕੈਨੇਡਾ ਸਰਕਾਰ ਨੇ ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਸ਼ਿਕੰਜਾ ਹੋਰ ਸਖ਼ਤ ਕਰ ਦਿੱਤਾ ਹੈ। ਕੈਨੇਡਾ ਨੇ ਉਸ ਨੂੰ ਦੇਸ਼ ਦੇ ਸਭ ਤੋਂ ਵੱਧ ਲੋੜੀਂਦੇ ਭਗੌੜਿਆਂ ਦੀ ਸੂਚੀ ਵਿਚ ਪਹਿਲੇ ਸਥਾਨ ’ਤੇ ਰੱਖਿਆ ਹੈ। ਇਸ ਦੇ ਨਾਲ ਹੀ ਉਸ ਦੀ ਗ੍ਰਿਫ਼ਤਾਰੀ ਵਿਚ ਮਦਦ ਕਰਨ ਵਾਲੀ ਭਰੋਸੇਯੋਗ ਜਾਣਕਾਰੀ ਦੇਣ ਵਾਲੇ ਵਿਅਕਤੀ ਲਈ 2.5 ਲੱਖ ਕੈਨੇਡੀਅਨ ਡਾਲਰ ਤੱਕ ਦੇ ਇਨਾਮ ਦਾ ਐਲਾਨ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਇਹ ਇਨਾਮ ਗੋਲਡੀ ਬਰਾੜ ਦੀ ਕੈਨੇਡਾ ਜਾਂ ਅਮਰੀਕਾ ਵਿਚ ਗ੍ਰਿਫ਼ਤਾਰੀ ਕਰਵਾਉਣ 'ਚ ਮਦਦਗਾਰ ਸੂਚਨਾ ਦੇਣ ’ਤੇ ਦਿੱਤਾ ਜਾਵੇਗਾ। ਇਨਾਮ ਦੀ ਇਹ ਯੋਜਨਾ 2 ਨਵੰਬਰ 2027 ਤੱਕ ਲਾਗੂ ਰਹੇਗੀ।

ਕੈਨੇਡਾ ਦੀ ਇਸ ਕਾਰਵਾਈ ਨੂੰ ਗੋਲਡੀ ਬਰਾੜ ਦੀ ਭਾਲ ਤੇਜ਼ ਕਰਨ ਅਤੇ ਉਸ ਨੂੰ ਕਾਨੂੰਨ ਦੇ ਸ਼ਿਕੰਜੇ ਵਿਚ ਲਿਆਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਉਸ ਨੂੰ ਮੋਸਟ ਵਾਂਟੇਡ ਭਗੌੜਿਆਂ ਦੀ ਸੂਚੀ 'ਚ ਪਹਿਲੇ ਨੰਬਰ ’ਤੇ ਰੱਖੇ ਜਾਣ ਨਾਲ ਉਸ ਦੀ ਗ੍ਰਿਫ਼ਤਾਰੀ ਲਈ ਅੰਤਰਰਾਸ਼ਟਰੀ ਪੱਧਰ ’ਤੇ ਕੋਸ਼ਿਸ਼ਾਂ ਹੋਰ ਤੇਜ਼ ਹੋਣ ਦੀ ਉਮੀਦ ਹੈ। 

 
ਪਿਛਲੀ ਖ਼ਬਰ ਸਰੀ ਵਿਖੇ ਗੋਲੀਬਾਰੀ ’ਚ ਮਾਰੇ ਗਏ ਪੰਜਾਬੀ ਲੜਕਾ ਤੇ ਲੜਕੀ ਦੀ ਪਛਾਣ ਜਨਤਕ ਅਗਲੀ ਖ਼ਬਰ ‘ਟਾਈਮ 100 ਨੈਕਸਟ’ ਦੀ ਸੂਚੀ ’ਚ 9 ਭਾਰਤੀ ਖਿਡਾਰੀਆਂ ਨੂੰ ਮਿਲੀ ਜਗ੍ਹਾ