20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

23 ਦਸੰਬਰ ਨੂੰ ਹੋਣਗੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ

ਚੰਡੀਗੜ੍ਹ, 20 ਨਵੰਬਰ (ਮਾਹਨਾ)- ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 23 ਦਸੰਬਰ ਨੂੰ ਹੋਣਗੀਆਂ। ਸੂਬਾ ਚੋਣ ਕਮਿਸ਼ਨਰ ਡਾ. ਵਿਜੇ ਕੁਮਾਰ ਦੇਵ ਨੇ ਇਸ ਸੰਬੰਧੀ ਐਲਾਨ ਕੀਤਾ। ਵੋਟਾਂ ਦੀ ਗਿਣਤੀ 26 ਦਸੰਬਰ ਨੂੰ ਹੋਵੇਗੀ।

ਅਜੀਤ ਡੈਸਕ 20-11-2026

ਚੰਡੀਗੜ੍ਹ, 20 ਨਵੰਬਰ (ਮਾਹਨਾ)- ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 23 ਦਸੰਬਰ ਨੂੰ ਹੋਣਗੀਆਂ। ਸੂਬਾ ਚੋਣ ਕਮਿਸ਼ਨਰ ਡਾ. ਵਿਜੇ ਕੁਮਾਰ ਦੇਵ ਨੇ ਇਸ ਸੰਬੰਧੀ ਐਲਾਨ ਕੀਤਾ। ਵੋਟਾਂ ਦੀ ਗਿਣਤੀ 26 ਦਸੰਬਰ ਨੂੰ ਹੋਵੇਗੀ। ਇਸ ਸੰਬੰਧੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 26 ਨਵੰਬਰ ਤੋਂ ਸ਼ੁਰੂ ਹੋਵੇਗੀ ਤੇ 3 ਦਸੰਬਰ ਤੱਕ ਨਾਮਜ਼ਦਗੀ ਪੱਤਰ ਭਰੇ ਜਾ ਸਕਣਗੇ। 4 ਦਸੰਬਰ ਨੂੰ ਪੱਤਰਾਂ ਦੀ ਪੜ੍ਹਤਾਲ ਹੋਵੇਗੀ ਤੇ 7 ਦਸੰਬਰ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਇਹ ਵੋਟਾਂ 576 ਪੋਲਿੰਗ ਸਟੇਸ਼ਨਾਂ ’ਤੇ ਪੈਣਗੀਆਂ ਤੇ 31 ਦਸੰਬਰ ਤੱਕ ਸਾਰੀ ਚੋਣ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ। 460262 ਵੋਟਰ ਆਪਣੀ ਵੋਟ ਦਾ ਭੁਗਤਾਨ ਕਰਨਗੇ। 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਵੋਟਰ ਪੋਸਟਲ ਬੈਲਟ ਪੇਪਰ ਰਾਹੀਂ ਆਪਣੀ ਵੋਟ ਪਾ ਸਕਣਗੇ। 

ਸੂਬਾ ਚੋਣ ਕਮਿਸ਼ਨਰ ਡਾ. ਵਿਜੇ ਦੇਵ ਨੇ ਚੰਡੀਗੜ੍ਹ ਦੇ ਸਮੂਹ ਵੋਟਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਾਹ ਕਿ ਚੋਣਾਂ ਦੌਰਾਨ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣਗੇ।  ਵੋਟਾਂ ਦੀ ਲਾਈਵ ਸਟ੍ਰੀਮਿੰਗ ਕੀਤੀ ਜਾਵੇਗੀ ਤੇ ਵੋਟਰ ਲਾਈਵ ਆਨਲਾਈਨ ਸਿਸਟਮ ਰਾਹੀਂ ਲਾਈਨ ਦਾ ਪਤਾ ਲਗਾ ਸਕਣਗੇ।

ਇਸ ਦੇ ਨਾਲ ਹੀ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਕਿਸੇ ਮਾਧਿਅਮ ਰਾਹੀਂ ਚੋਣ ਪ੍ਰਚਾਰ ਕੀਤੇ ਜਾਣ ’ਤੇ ਪਾਬੰਦੀ ਰਹੇਗੀ। 

ਚੋਣਾਂ ਲੜਨ ਵਾਲੇ ਉਮੀਦਵਾਰਾਂ ਲਈ ਚੋਣ ਖਰਚ ਦੀ ਹੱਦ 7.5 ਲੱਖ ਰੁਪਏ ਤੈਅ ਕੀਤੀ ਗਈ ਹੈ।

ਪਿਛਲੀ ਖ਼ਬਰ ਅੱਜ ਸ਼ਾਮ ਡਿਬਰੂਗੜ੍ਹ ਤੋਂ ਦਿੱਲੀ ਪਹੁੰਚਣਗੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ 95 ਫੀਸਦੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਦੇ ਨਾਲ, ਵਿਰੋਧੀ ਸਿਰਫ਼ ਹਾਜ਼ਰੀ ਲਗਵਾ ਰਹੇ ਹਨ- ਕੁਲਵੰਤ ਸ...