20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਈ.ਡੀ. ਨੇ ਕੀਤਾ ਤਲਬ, 26 ਨਵੰਬਰ ਨੂੰ ਪੇਸ਼ ਹੋਣ ਦੇ ਹੁਕਮ

ਚੰਡੀਗੜ੍ਹ- ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਤਲਬ ਕੀਤਾ ਹੈ। ਜਾਣਕਾਰੀ ਅਨੁਸਾਰ, ਈ.ਡੀ. ਵੱਲੋਂ ਉਨ੍ਹਾਂ ਨੂੰ 26 ਨਵੰਬਰ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਪੇਸ਼ ਹੋਣ ਦੇ ...

ਅਜੀਤ ਡੈਸਕ 20-11-2026
ਮੁੱਖ ਮੰਤਰੀ ਦੇ ਕੈਂਪ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਅਤੇ ਹਵਾਲਾ ਰਾਸ਼ੀ ਮਾਮਲੇ ਦੀ ਜਾਂਚ ਦੇ ਸਬੰਧ ਵਿਚ ਭੇਜਿਆ ਸੰਮਨ

ਚੰਡੀਗੜ੍ਹ- ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਤਲਬ ਕੀਤਾ ਹੈ। ਜਾਣਕਾਰੀ ਅਨੁਸਾਰ, ਈ.ਡੀ. ਵੱਲੋਂ ਉਨ੍ਹਾਂ ਨੂੰ 26 ਨਵੰਬਰ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਅਤੇ ਹਵਾਲਾ ਰਾਸ਼ੀ ਦੇ ਲੈਣ-ਦੇਣ ਦੀ ਜਾਂਚ ਨਾਲ ਸਬੰਧਤ ਹੈ।

ਇਹ ਮਾਮਲਾ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਨਾਲ ਸਬੰਧਤ ਹੈ। ਇਸ ਮਾਮਲੇ ਵਿਚ ਸੀ.ਬੀ.ਆਈ. ਵਲੋਂ ਦਰਜ ਐੱਫ.ਆਈ.ਆਰ. ਦੇ ਆਧਾਰ ’ਤੇ ਈ.ਡੀ. ਨੇ ਵੀ ਆਪਣੀ ਜਾਂਚ ਸ਼ੁਰੂ ਕੀਤੀ ਹੋਈ ਹੈ। ਜਾਂਚ ਏਜੰਸੀਆਂ ਵਲੋਂ ਸਰਕਾਰੀ ਅਧਿਕਾਰੀਆਂ ਦੀਆਂ ਬਦਲੀਆਂ, ਤਾਇਨਾਤੀਆਂ, ਟੈਂਡਰਾਂ ਅਤੇ ਹੋਰ ਪ੍ਰਸ਼ਾਸਨਿਕ ਫ਼ੈਸਲਿਆਂ ਵਿੱਚ ਕਥਿਤ ਲੈਣ-ਦੇਣ ਦੇ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।

 
ਪਿਛਲੀ ਖ਼ਬਰ Asia Cup Rising Stars: ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਦਿੱਤੀ ਕਰਾਰੀ ਮਾਤ ਅਗਲੀ ਖ਼ਬਰ ਗੁਰੂਹਰਸਹਾਏ ਹਲਕੇ ਦੇ ਸਾਰੇ ਪੋਲਿੰਗ ਬੂਥਾਂ ’ਤੇ 22 ਨਵੰਬਰ ਅਤੇ 6 ਦਸੰਬਰ ਨੂੰ ਲੱਗਣਗੇ ਵੋਟਰ ਰਜਿਸਟ੍ਰੇਸ਼ਨ ਕੈਂਪ