20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਿਰਾਜ ਨੂੰ ਟੀਮ ’ਚੋਂ ਬਾਹਰ ਰੱਖਣ ਦੇ ਮਾਮਲੇ ਨੂੰ ਲੈ ਕੇ ਭਾਜਪਾ-ਕਾਂਗਰਸ ਆਹਮੋ-ਸਾਹਮਣੇ

ਨਵੀਂ ਦਿੱਲੀ, 20 ਨਵੰਬਰ (ਪੀ.ਟੀ.ਆਈ.)-ਮੁਹੰਮਦ ਸਿਰਾਜ ਨੂੰ ਨਿਊਜ਼ੀਲੈਂਡ ਖ਼ਿਲਾਫ਼ ਚੱਲ ਰਹੇ ਟੈਸਟ ਮੈਚ ’ਚ ਟੀਮ ਤੋਂ ਬਾਹਰ ਰੱਖਣ ਦੇ ਮਾਮਲੇ ਨੂੰ ਲੈ ਕੇ ਭਾਜਪਾ ਤੇ ਕਾਂਗਰਸ ਆਹਮੋ-ਸਾਹਮਣੇ ਹੋ ਗਏ ਹਨ। ਘੱਟ ਗਿਣਤੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਕਿਰਨ ਰਿਜਿਜੂ ...

ਅਜੀਤ ਡੈਸਕ 21-11-2026

ਨਵੀਂ ਦਿੱਲੀ, 20 ਨਵੰਬਰ (ਪੀ.ਟੀ.ਆਈ.)-ਮੁਹੰਮਦ ਸਿਰਾਜ ਨੂੰ ਨਿਊਜ਼ੀਲੈਂਡ ਖ਼ਿਲਾਫ਼ ਚੱਲ ਰਹੇ ਟੈਸਟ ਮੈਚ ’ਚ ਟੀਮ ਤੋਂ ਬਾਹਰ ਰੱਖਣ ਦੇ ਮਾਮਲੇ ਨੂੰ ਲੈ ਕੇ ਭਾਜਪਾ ਤੇ ਕਾਂਗਰਸ ਆਹਮੋ-ਸਾਹਮਣੇ ਹੋ ਗਏ ਹਨ।

ਘੱਟ ਗਿਣਤੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸ਼ੁੱਕਰਵਾਰ ਨੂੰ ਕਾਂਗਰਸ ਦੇ ਸੰਸਦ ਮੈਂਬਰ ਇਮਰਾਨ ਮਸੂਦ ਵਲੋਂ ਭਾਰਤੀ ਤੇਜ਼ ਗੇਂਦਬਾਜ਼ ਨੂੰ ਬਾਹਰ ਰੱਖਣ ਦੇ ਮਾਮਲੇ ਨੂੰ  ਧਰਮ ਨਾਲ ਜੋੜਨ ਵਾਲੇ ਬਿਆਨ ਨੂੰ ਖਾਰਜ ਕਰ ਦਿੱਤਾ। ਰਿਜਿਜੂ ਨੇ ਕਿਹਾ ਕਿ ਭਾਰਤ ’ਚ ਕਿਸੇ ਵੀ ਵਿਅਕਤੀ ਨਾਲ ਉਸ ਦੇ ਧਰਮ ਦੇ ਆਧਾਰ ’ਤੇ ਵਿਤਕਰਾ ਨਹੀਂ ਕੀਤਾ ਜਾਂਦਾ ਤੇ ਨਾ ਹੀ ਕਿਸੇ ਨੂੰ ਮੌਕਿਆਂ ਤੋਂ ਵਾਂਝਾ ਰੱਖਿਆ ਜਾਂਦਾ ਹੈ। 

ਭਾਜਪਾ ਆਗੂ ਦਾ ਇਹ ਬਿਆਨ ਉਸ ਸਮੇਂ ਆਇਆ ਜਦੋਂ ਸਹਾਰਨਪੁਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਤੇ ਉੱਤਰ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਇਮਰਾਨ ਮਸੂਦ ਨੇ ਕਥਿਤ ਤੌਰ ’ਤੇ ਕਿਹਾ ਸੀ ਕਿ ਮੁਹੰਮਦ ਸਿਰਾਜ ਨੂੰ ਉਸ ਦੇ ਨਾਮ ਕਾਰਨ ਟੀਮ ਵਿਚ ਜਗ੍ਹਾ ਨਹੀਂ ਦਿੱਤੀ ਗਈ। ਰਿਜਿਜੂ ਨੇ ਕਿਹਾ ਕਿ ਜੇਕਰ ਕਿਸੇ ਨੂੰ ਅਜਿਹਾ ਲੱਗਦਾ ਹੈ ਤਾਂ ਇਹ ਸਹੀ ਨਹੀਂ ਹੈ।

ਪਿਛਲੀ ਖ਼ਬਰ ਓਲੰਪਿਕ ਤਮਗਾ ਜੇਤੂ ਮੁੱਕੇਬਾਜ਼ ਐਮ.ਸੀ. ਮੈਰੀ ਕੌਮ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਲਕਸ਼ਯ ਸੇਨ ਤੇ ਸਾਤਵਿਕ-ਚਿਰਾਗ ਹਾਂਗਕਾਂਗ ਓਪਨ ਦੇ ਸੈਮੀਫਾਈਨਲ ’ਚ