21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਿਆਸੀ ਸਰਗਰਮੀਆਂ ਤੇਜ਼

ਰਾਜਾਸਾਂਸੀ (ਅੰਮ੍ਰਿਤਸਰ), 21 ਨਵੰਬਰ (ਹਰਦੀਪ ਸਿੰਘ ਖੀਵਾ)- 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ...

ਅਜੀਤ ਡੈਸਕ 21-11-2026

ਰਾਜਾਸਾਂਸੀ (ਅੰਮ੍ਰਿਤਸਰ), 21 ਨਵੰਬਰ (ਹਰਦੀਪ ਸਿੰਘ ਖੀਵਾ)- 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਸਬੰਧ ਵਿਚ ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਰਾਜਾਸਾਂਸੀ ਤੋਂ ਸਾਬਕਾ ਵਿਧਾਇਕ ਅਤੇ ਪਾਰਟੀ ਵਲੋਂ ਐਲਾਨੇ ਗਏ ਉਮੀਦਵਾਰ ਸ. ਵੀਰ ਸਿੰਘ ਲੋਪੋਕੇ ਅਤੇ ਪਾਰਟੀ ਦੇ ਕੌਮੀ ਸੀਨੀਅਰ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਤਿੰਨਾਂ ਆਗੂਆਂ ਵਿਚਕਾਰ ਲੰਮਾ ਸਮਾਂ ਵਿਚਾਰ-ਵਟਾਂਦਰਾ ਹੋਇਆ। ਇਸ ਮੌਕੇ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ, ਹਲਕਾ ਰਾਜਾਸਾਂਸੀ ਵਿਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਜਥੇਬੰਦਕ ਗਤੀਵਿਧੀਆਂ ਨੂੰ ਤੇਜ਼ ਕਰਨ ਸਬੰਧੀ ਅਹਿਮ ਵਿਚਾਰ ਸਾਂਝੇ ਕੀਤੇ ਗਏ।

ਇਸ ਮੀਟਿੰਗ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਕਾ ਰਾਜਾਸਾਂਸੀ ਵਿਚ ਸ਼੍ਰੋਮਣੀ ਅਕਾਲੀ ਦ (ਬ) ਦੀ ਸਿਆਸੀ ਸਰਗਰਮੀ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ।

ਪਿਛਲੀ ਖ਼ਬਰ ਕੇਂਦਰੀ ਜੇਲ੍ਹ ਵਿਚ ਹੋਈ ਲੜਾਈ ਦੌਰਾਨ ਤਿੰਨ ਹਵਾਲਾਤੀ ਜ਼ਖ਼ਮੀ ਅਗਲੀ ਖ਼ਬਰ ਹੁਸ਼ਿਆਰਪੁਰ 'ਚ ਚੋਰਾਂ ਦਾ ਵੱਡਾ ਕਾਰਾ