22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਬ ਡਿਵੀਜ਼ਨ ਰਾਜਾਸਾਂਸੀ ਨੂੰ ਮਿਲਿਆ ਨਵਾਂ ਡੀ.ਐੱਸ.ਪੀ. ਲਵਕੇਸ਼ ਸੈਣੀ ਸੰਭਾਲਣਗੇ ਜ਼ਿੰਮੇਵਾਰੀ

ਰਾਮ ਤੀਰਥ (ਅੰਮ੍ਰਿਤਸਰ), 22 ਨਵੰਬਰ (ਧਰਵਿੰਦਰ ਸਿੰਘ ਔਲਖ) - ਪੰਜਾਬ ਪੁਲਿਸ ਵਲੋਂ ਪੁਲਿਸ ਅਧਿਕਾਰੀਆਂ ਦੇ ਕੀਤੇ ਗਏ ਵੱਡੇ ਫੇਰਬਦਲ ਦੌਰਾਨ...

ਅਜੀਤ ਡੈਸਕ 22-11-2026

ਰਾਮ ਤੀਰਥ (ਅੰਮ੍ਰਿਤਸਰ), 22 ਨਵੰਬਰ (ਧਰਵਿੰਦਰ ਸਿੰਘ ਔਲਖ) - ਪੰਜਾਬ ਪੁਲਿਸ ਵਲੋਂ ਪੁਲਿਸ ਅਧਿਕਾਰੀਆਂ ਦੇ ਕੀਤੇ ਗਏ ਵੱਡੇ ਫੇਰਬਦਲ ਦੌਰਾਨ ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤਬਾਦਲਾ ਸੂਚੀ ਤਹਿਤ ਸਬ ਡਿਵੀਜ਼ਨ ਰਾਜਾਸਾਂਸੀ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਨੂੰ ਨਵਾਂ ਡੀ.ਐੱਸ.ਪੀ. ਮਿਲਿਆ ਹੈ। ਜਾਰੀ ਤਬਾਦਲਾ ਸੂਚੀ ਅਨੁਸਾਰ ਲਵਕੇਸ਼ ਸੈਣੀ ਨੂੰ ਤਰਨ ਤਾਰਨ ਵਿਖੇ ਡੀ.ਐੱਸ.ਪੀ. ਸਪੈਸ਼ਲ ਬ੍ਰਾਂਚ ਅਤੇ ਕ੍ਰਿਮੀਨਲ ਇੰਟੈਲੀਜੈਂਸ ਤੋਂ ਤਬਦੀਲ ਕਰਕੇ ਡੀ.ਐੱਸ.ਪੀ. ਸਬ ਡਿਵੀਜ਼ਨ ਰਾਜਾਸਾਂਸੀ, ਅੰਮ੍ਰਿਤਸਰ ਦਿਹਾਤੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਰਾਜਾਸਾਂਸੀ ਸਬ ਡਿਵੀਜ਼ਨ ਦੇ ਪੁਲਿਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੁਣ ਉਨ੍ਹਾਂ ਦੇ ਮੋਢਿਆਂ 'ਤੇ ਹੋਵੇਗੀ।

ਪਿਛਲੀ ਖ਼ਬਰ ਜਥੇਦਾਰ ਗੜਗੱਜ ਅਤੇ ਬੀਬੀ ਪਰਮਿੰਦਰ ਕੌਰ ਦੀ ਅਗਵਾਈ ਚ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਕਮੇਟੀ ਦਫਤਰ ਤੋਂ ਪਾਕਿਸਤਾਨ ਲਈ ਰਵ... ਅਗਲੀ ਖ਼ਬਰ ਬੱਬਨਦੀਪ ਸਿੰਘ ਹੋਣਗੇ ਅਜਨਾਲਾ ਦੇ ਨਵੇਂ ਡੀ.ਐੱਸ.ਪੀ