ਜੰਡਿਆਲਾ ਗੁਰੂ (ਅੰਮ੍ਰਿਤਸਰ), 22 ਨਵੰਬਰ (ਪ੍ਰਮਿੰਦਰ ਸਿੰਘ ਜੋਸਨ) - ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਵਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਠੱਠੀਆਂ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈੱਸ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ।
ਇਸ ਸੈਂਟਰ ਦੇ ਨਿਰਮਾਣ ਨਾਲ ਪਿੰਡ ਠੱਠੀਆਂ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸ ਹੈਲਥ ਐਂਡ ਵੈਲਨੈੱਸ ਸੈਂਟਰ ਵਿਚ ਡਾਕਟਰ ਰੂਮ, ਡੇਅ ਕੇਅਰ ਰੂਮ, ਵੈਲਨੈੱਸ ਰੂਮ, ਲੈਬ, ਰਿਕਾਰਡ ਰੂਮ ਅਤੇ ਟਾਇਲਟ ਬਲਾਕ ਆਦਿ ਦੀ ਉਸਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਹੈਲਥ ਐਂਡ ਵੈਲਨੈੱਸ ਸੈਂਟਰ ਬਹੁਤ ਜਲਦ ਬਣ ਕੇ ਤਿਆਰ ਹੋ ਜਾਵੇਗਾ ਅਤੇ ਇਸ ਦੇ ਸ਼ੁਰੂ ਹੋਣ ਨਾਲ ਪਿੰਡ ਠੱਠੀਆਂ ਸਮੇਤ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਵੱਡੀ ਸਹੂਲਤ ਮਿਲੇਗੀ।
ਲੋਕਾਂ ਨੂੰ ਆਪਣੇ ਨੇੜੇ ਹੀ ਸਿਹਤ ਸੇਵਾਵਾਂ ਪ੍ਰਾਪਤ ਹੋਣਗੀਆਂ, ਜਿਸ ਨਾਲ ਉਨ੍ਹਾਂ ਨੂੰ ਦੂਰ-ਦੁਰਾਡੇ ਜਾਣ ਦੀ ਲੋੜ ਨਹੀਂ ਪਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਗਈਆਂ ਹਨ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਅਤੇ ਮਿਆਰੀ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਤਾਜ਼ਾ ਖ਼ਬਰਾਂ
Free
ਈ.ਟੀ.ਓ. ਨੇ 55 ਲੱਖ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈੱਸ ਸੈਂਟਰ ਦਾ ਰੱਖਿਆ ਨੀਂਹ ਪੱਥਰ
ਜੰਡਿਆਲਾ ਗੁਰੂ (ਅੰਮ੍ਰਿਤਸਰ), 22 ਨਵੰਬਰ (ਪ੍ਰਮਿੰਦਰ ਸਿੰਘ ਜੋਸਨ) - ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ...
ਅਜੀਤ ਡੈਸਕ
22-11-2026