23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਇਤਿਹਾਸਿਕ ਨਗਰ ਕੀਰਤਨ ਆਰੰਭ

ਸੁਲਤਾਨਪੁਰ ਲੋਧੀ (ਕਪੂਰਥਲਾ), 23 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬਲਵਿੰਦਰ ਸਿੰਘ ਲਾਡੀ) - ਮਨੁੱਖਤਾ ਦੇ ਰਹਿਬਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ...

ਅਜੀਤ ਡੈਸਕ 23-11-2026

ਸੁਲਤਾਨਪੁਰ ਲੋਧੀ (ਕਪੂਰਥਲਾ), 23 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬਲਵਿੰਦਰ ਸਿੰਘ ਲਾਡੀ) - ਮਨੁੱਖਤਾ ਦੇ ਰਹਿਬਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਇਤਿਹਾਸਿਕ ਨਗਰ ਕੀਰਤਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਆਰੰਭ ਹੋਇਆ। ਇਤਿਹਾਸਕ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਵਲੋਂ ਕੀਤੀ ਗਈ।ਇਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਦਬ ਨਾਲ ਸੁੰਦਰ ਫੁੱਲਾਂ ਨਾਲ ਸਜਾਈ ਪਾਲਕੀ ਵਿਚ ਸ਼ੁਸ਼ੋਭਿਤ ਕੀਤੇ।ਇਸ ਮੌਕੇ ਉਨ੍ਹਾਂ ਨੇ ਸਮੁੱਚੀਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਫ਼ਲਸਫ਼ਾ ਸਮੁੱਚੀ ਮਾਨਵਤਾ ਲਈ ਹਮੇਸ਼ਾ ਮਾਰਗ ਦਰਸ਼ਕ ਰਹੇਗਾ। ਇਸ ਮੌਕੇ ਮਹਾਂਪੁਰਸ਼ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ,ਸ਼੍ਰੋਮਣੀ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਬੀਬੀ ਗੁਰਪ੍ਰੀਤ ਕੌਰ ਰੂਹੀ,ਚਰਨ ਸਿੰਘ ਬੂਹੇ, ਉੱਘੇ ਵਿਦਵਾਨ ਭਗਵਾਨ ਸਿੰਘ ਜੌਹਲ, ਬਾਬਾ ਅਵਤਾਰ ਸਿੰਘ ਬਿਧੀਚੰਦੀਏ, ਇੰਜਨੀਅਰ ਸਵਰਨ ਸਿੰਘ, ਸਾਬਕਾ ਮਹਿੰਦਰ ਸਿੰਘ ਆਹਲੀ, ਸੀਨੀਅਰ ਅਕਾਲੀ ਆਗੂ ਇੰਦਰਜੀਤ ਸਿੰਘ ਜੋਸਨ, ਜਥੇਦਾਰ ਦਿਲਬਾਗ ਸਿੰਘ ਗਿੱਲ, ਸਾਬਕਾ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ, ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਅਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ। ਇਤਿਹਾਸਕ ਨਗਰ ਕੀਰਤਨ ਦਾ ਵੱਖ ਵੱਖ ਥਾਵਾਂ ਤੇ ਸ਼ਾਨਦਾਰ ਸਵਾਗਤ ਕੀਤਾ ਜਾ ਰਿਹਾ ਹੈ। ਥਾਂ ਥਾਂ ਤੇ ਫਲਾਂ,ਚਾਹ ਪਕੌੜਿਆਂ ਦੇ ਲੰਗਰ ਵਰਤਾਏ ਜਾ ਰਹੇ ਹਨ।ਪੈਰਾ ਗਲਾਈਡਰ ਰਾਹੀਂ ਗੁਲਾਬ ਦੇ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ 2027 ਦੀਆਂ ਚੋਣਾਂ ਲਈ ਕਾਂਗਰਸ ਨੇ ਵਿੱਢੀਆਂ ਸਰਗਰਮੀਆਂ, ਮੀਟਿੰਗ ਵਾਸਤੇ ਸਚਿਨ ਪਾਇਲਟ ਪਹੁੰਚੇ ਅੰਮ੍ਰਿਤਸਰ ਅਗਲੀ ਖ਼ਬਰ ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 306ਵੇਂ ਦਿਨ 581 ਛਾਪੇਮਾਰੀਆਂ, 243 ਗ੍ਰਿਫਤਾਰ