23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਾਜ਼ਿਲਕਾ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਫਾਜ਼ਿਲਕਾ, 23 ਨਵੰਬਰ (ਪ੍ਰਦੀਪ ਕੁਮਾਰ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਗੁਰੁ ਸਿੰਘ...

ਅਜੀਤ ਡੈਸਕ 23-11-2026

ਫਾਜ਼ਿਲਕਾ, 23 ਨਵੰਬਰ (ਪ੍ਰਦੀਪ ਕੁਮਾਰ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਫਾਜ਼ਿਲਕਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੌਰਾਨ ਸੰਗਤਾਂ ਵਲੋਂ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ ਅਤੇ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ।

ਨਗਰ ਕੀਰਤਨ ਦੌਰਾਨ ਗਤਕਾ ਪਾਰਟੀ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ, ਜਿਨ੍ਹਾਂ ਨੇ ਸੰਗਤਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਅਤੇ ਇਲਾਕਿਆਂ ਵਿਚੋਂ ਹੁੰਦਾ ਹੋਇਆ ਇਹ ਵਿਸ਼ਾਲ ਨਗਰ ਕੀਰਤਨ ਸ਼ਾਮ ਸਮੇਂ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆ। ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕਰਦਿਆਂ ਸੇਵਾ ਨਿਭਾਈ ਗਈ।

ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਪਾਲ ਸਿੰਘ ਨੇ ਨਗਰ ਕੀਰਤਨ ਵਿਚ ਸ਼ਾਮਲ ਹੋਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨਗਰ ਕੀਰਤਨ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਨਿਭਾਉਣ ਵਾਲੀਆਂ ਸੰਗਤਾਂ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।

ਇਸ ਦੇ ਨਾਲ ਹੀ ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਫਾਜ਼ਿਲਕਾ ਵਿਖੇ ਕਰਵਾਏ ਜਾ ਰਹੇ ਵਿਸ਼ਾਲ ਧਾਰਮਿਕ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

ਪਿਛਲੀ ਖ਼ਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਥਾ ਦੌਰਾਨ ਟੇਕਿਆ ਮੱਥਾ ਅਗਲੀ ਖ਼ਬਰ ਪੁਲਿਸ ਕਮਿਸ਼ਨਰ ਜਲੰਧਰ ਵਲੋਂ ਡਰੱਗ ਹਾਟਸਪਾਟ ਅਬਾਦਪੁਰਾ ਮੁਹੱਲਾ ਅਤੇ ਬੂਟਾ ਮੰਡੀ ਵਿਖੇ ਕਾਸੋ ਆਪੋਰੇਸ਼ਨ ਚਲਾਇਆ ਗਿਆ