23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਥਾ ਦੌਰਾਨ ਟੇਕਿਆ ਮੱਥਾ

ਪਠਾਨਕੋਟ, 23 ਨਵੰਬਰ (ਸੰਧੂ)- ਪਠਾਨਕੋਟ ਦੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਣੀ ਵਿਖੇ 22 ਤੋਂ 24 ਨਵੰਬਰ ਤੱਕ ਕਰਵਾਏ....

ਅਜੀਤ ਡੈਸਕ 23-11-2026

ਪਠਾਨਕੋਟ, 23 ਨਵੰਬਰ (ਸੰਧੂ)- ਪਠਾਨਕੋਟ ਦੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਣੀ ਵਿਖੇ 22 ਤੋਂ 24 ਨਵੰਬਰ ਤੱਕ ਕਰਵਾਏ ਜਾ ਰਹੇ ਤਿੰਨ ਰੋਜ਼ਾ ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਧੀਰੇਂਦਰ ਸ਼ਾਸਤਰੀ ਜੀ ਵਲੋਂ ਕੀਤੀ ਜਾ ਰਹੀ ਕਥਾ ਵਿਚ ਸ਼ਿਰਕਤ ਕੀਤੀ ਅਤੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ।

ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ, ਉਪ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀਕਲਸੀ, ਹਲਕਾ ਪਠਾਨਕੋਟ ਦੇ ਇੰਚਾਰਜ ਰੋਹਿਤ ਸਿਆਲ, ਸਨਾਤਨ ਦੇ ਰਾਸ਼ਟਰੀ ਪ੍ਰਧਾਨ ਵਿਜੇ ਸ਼ਰਮਾ ਅਤੇ ਆਮ ਆਦਮੀ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਸਨ।

ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੇ ਧਰਮ ਅਤੇ ਅਧਿਆਤਮਿਕ ਵਿਰਸੇ ਨਾਲ ਜੋੜਨ ਦਾ ਮਹੱਤਵਪੂਰਨ ਮੌਕਾ ਪ੍ਰਦਾਨ ਕਰਦੇ ਹਨ।

ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਸੰਗਤਾਂ ਨੂੰ ਅਜਿਹੇ ਸਮਾਗਮਾਂ ਵਿਚ ਸ਼ਾਮਲ ਹੋ ਕੇ ਧਾਰਮਿਕ ਪ੍ਰਵਚਨਾਂ ਦਾ ਲਾਭ ਉਠਾਉਣਾ ਚਾਹੀਦਾ ਹੈ। ਸਨਾਤਨ ਧਰਮ ਦੇ ਪਵਿੱਤਰ ਗ੍ਰੰਥਾਂ ਵਿਚ ਦਿੱਤੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਸਮਾਜ ਵਿਚ ਭਾਈਚਾਰਕ ਸਾਂਝ, ਆਪਸੀ ਪਿਆਰ ਅਤੇ ਧਾਰਮਿਕ ਸਦਭਾਵਨਾ ਦਾ ਸੰਦੇਸ਼ ਦੇਣਾ ਚਾਹੀਦਾ ਹੈ।

ਪਿਛਲੀ ਖ਼ਬਰ ਤਰੁਣ ਅਰੋੜਾ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਵੀ. ਐੱਸ. ਐੱਸ. ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਾਜ਼ਿਲਕਾ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ