24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪਟਾਕਿਆਂ ਕਾਰਨ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, 50 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ

ਮਲੌਦ (ਖੰਨਾ), 24 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੁਲਿਸ ਥਾਣਾ ਮਲੌਦ ਅਧੀਨ ਪੈਂਦੇ ਪਿੰਡ ਲਸਾੜਾ ਵਿਖੇ ਪਰਾਲੀ ਦੇ ਡੰਪ ਨੂੰ ਅੱਗ ਲੱਗਣ ਕਾਰਨ 50 ਲੱਖ ਰੁਪਏ ਤੋਂ ਵੱਧ ਦਾ ਆਰਥਿਕ ਨੁਕਸਾਨ ਹੋਣ ਦੀ ਸੂਚਨਾ ਮਿਲੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਅੱਗ ਪਟਾਕਿਆਂ ਦੀ ਚੰਗਿਆੜੀ ਕਾਰਨ ...

ਅਜੀਤ ਡੈਸਕ 24-11-2026
ਮਲੌਦ (ਖੰਨਾ), 24 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੁਲਿਸ ਥਾਣਾ ਮਲੌਦ ਅਧੀਨ ਪੈਂਦੇ ਪਿੰਡ ਲਸਾੜਾ ਵਿਖੇ ਪਰਾਲੀ ਦੇ ਡੰਪ ਨੂੰ ਅੱਗ ਲੱਗਣ ਕਾਰਨ 50 ਲੱਖ ਰੁਪਏ ਤੋਂ ਵੱਧ ਦਾ ਆਰਥਿਕ ਨੁਕਸਾਨ ਹੋਣ ਦੀ ਸੂਚਨਾ ਮਿਲੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਅੱਗ ਪਟਾਕਿਆਂ ਦੀ ਚੰਗਿਆੜੀ ਕਾਰਨ ਲੱਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਦੀਦਾਰ ਸਿੰਘ ਵਾਸੀ ਪਿੰਡ ਟੌਂਸਾ ਵੱਲੋਂ ਖੇਤਾਂ ਵਿੱਚੋਂ ਪਰਾਲੀ ਇਕੱਠੀ ਕਰਕੇ ਪਿੰਡ ਲਸਾੜਾ ਵਿਖੇ ਡੰਪ ਬਣਾਇਆ ਗਿਆ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਚਲਾਏ ਜਾ ਰਹੇ ਪਟਾਕਿਆਂ ਵਿਚੋਂ ਇਕ ਪਟਾਕਾ ਪਰਾਲੀ ਦੇ ਡੰਪ ਉੱਪਰ ਡਿੱਗ ਗਿਆ, ਜਿਸ ਕਾਰਨ ਪਰਾਲੀ ਨੂੰ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਪੂਰੇ ਡੰਪ ਨੂੰ ਆਪਣੀ ਲਪੇਟ ਵਿਚ ਲੈ ਲਿਆ।

ਦੱਸਿਆ ਜਾਂਦਾ ਹੈ ਕਿ ਇਸ ਡੰਪ ਵਿਚ ਕਰੀਬ 300 ਵੱਡੇ ਟਰਾਲਿਆਂ ਦੇ ਬਰਾਬਰ ਪਰਾਲੀ ਇਕੱਠੀ ਕੀਤੀ ਗਈ ਸੀ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਮਲੌਦ ਦੇ ਮੁਖੀ ਸੁਖਵੀਰ ਸਿੰਘ ਮੌਕੇ ’ਤੇ ਪਹੁੰਚੇ। ਅੱਗ ’ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਵੀ ਮੌਕੇ ’ਤੇ ਪਹੁੰਚ ਗਈਆਂ।

ਥਾਣਾ ਮੁਖੀ ਨੇ ਦੱਸਿਆ ਕਿ ਅੱਗ ਨੇ ਪਰਾਲੀ ਦੇ ਪੂਰੇ ਢੇਰ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ, ਜਿਸ ਕਾਰਨ ਪਰਾਲੀ ਨੂੰ ਬਚਾਉਣਾ ਮੁਸ਼ਕਿਲ ਜਾਪ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ਅੱਗ ਲਗਾਤਾਰ ਤੇਜ਼ੀ ਨਾਲ ਬਲ ਰਹੀ ਸੀ।

 
ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ