24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਜਲੰਧਰ ’ਚ ਪ੍ਰਾਪਰਟੀ ਕਾਰੋਬਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਲੱਗੇ ਹਮਲੇ ਦੇ ਦੋਸ਼

ਜਲੰਧਰ, 24 ਨਵੰਬਰ (ਦਵਿੰਦਰ)- ਸ਼ਹਿਰ ਦੇ ਮਖਦੂਮਪੁਰਾ ਇਲਾਕੇ ਵਿੱਚ ਮੰਗਲਵਾਰ ਦੇਰ ਸ਼ਾਮ ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਪ੍ਰਾਪਰਟੀ ਅਤੇ ਫਾਈਨਾਂਸ ਕਾਰੋਬਾਰੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਲੱਕੀ ਠਾਕੁਰ ਵਾਸੀ ਮਖਦੂਮਪੁਰਾ ਵਜੋਂ ....

ਅਜੀਤ ਡੈਸਕ 24-11-2026
ਜਲੰਧਰ, 24 ਨਵੰਬਰ (ਦਵਿੰਦਰ)- ਸ਼ਹਿਰ ਦੇ ਮਖਦੂਮਪੁਰਾ ਇਲਾਕੇ ਵਿਚ ਮੰਗਲਵਾਰ ਦੇਰ ਸ਼ਾਮ ਕੁਝ ਨੌਜਵਾਨਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਪ੍ਰਾਪਰਟੀ ਅਤੇ ਫਾਈਨਾਂਸ ਕਾਰੋਬਾਰੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਲੱਕੀ ਠਾਕੁਰ ਵਾਸੀ ਮਖਦੂਮਪੁਰਾ ਵਜੋਂ ਹੋਈ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਨੰਬਰ-4 ਦੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਜ਼ਖ਼ਮੀ ਲੱਕੀ ਠਾਕੁਰ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮੌਕੇ ’ਤੇ ਪਹੁੰਚੇ ਏ.ਸੀ.ਪੀ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਨੂੰ ਮਖਦੂਮਪੁਰਾ ਇਲਾਕੇ ਵਿਚ ਲੱਕੀ ਠਾਕੁਰ ’ਤੇ ਹਮਲਾ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਥਾਣਾ ਨੰਬਰ-4 ਦੀ ਟੀਮ ਨੂੰ ਤੁਰੰਤ ਮੌਕੇ ’ਤੇ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਜਿਨ੍ਹਾਂ ਵਿਅਕਤੀਆਂ ’ਤੇ ਪਰਿਵਾਰ ਵਲੋਂ ਦੋਸ਼ ਲਗਾਏ ਗਏ ਹਨ, ਉਨ੍ਹਾਂ ਨੂੰ ਮਾਮਲੇ ਵਿਚ ਨਾਮਜ਼ਦ ਕੀਤਾ ਜਾਵੇਗਾ।

ਉੱਧਰ ਮ੍ਰਿਤਕ ਦੇ ਭਰਾ ਮਨਮੋਹਨ ਨੇ ਸ਼ਿਵ ਸੈਨਾ ਦੇ ਇਕ ਆਗੂ ਦੇ ਪੁੱਤਰ ’ਤੇ ਆਪਣੇ ਸਾਥੀਆਂ ਸਮੇਤ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੇ ਦੋਸ਼ ਲਗਾਏ ਹਨ। ਪੁਲਿਸ ਵਲੋਂ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

 
ਅਗਲੀ ਖ਼ਬਰ ਪੀ. ਟੀ. ਊਸ਼ਾ ਨੇ ਆਈ. ਓ. ਏ. ਪ੍ਰਧਾਨਗੀ ਦੀ ਚੋਣ ਲੜਨ ਤੋਂ ਕੀਤਾ ਇਨਕਾਰ